ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਕੁਆਲਿਟੀ ਮਾਰਕੀਟਿੰਗ ਸੈਂਟਰ ’ਤੇ ਛਾਪਾ

06:50 AM Jan 31, 2024 IST
ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ।

ਪੱਤਰ ਪ੍ਰੇਰਕ
ਯਮੁਨਾਨਗਰ, 30 ਜਨਵਰੀ
ਡੀਸੀ ਕੈਪਟਨ ਮਨੋਜ ਕੁਮਾਰ ਨੇ ਅੱਜ ਕੁਆਲਿਟੀ ਮਾਰਕੀਟਿੰਗ ਸੈਂਟਰ ’ਤੇ ਅਚਾਨਕ ਛਾਪਾ ਮਾਰਿਆ। ਇੱਥੇ ਕਰੋੜਾਂ ਰੁਪਏ ਦੀਆਂ ਖਸਤਾਹਾਲ ਮਸ਼ੀਨਾਂ ਦੇਖ ਕੇ ਉਹ ਹੈਰਾਨ ਰਹਿ ਗਏ। ਇਸ ਦੌਰਾਨ ਵਿਭਾਗ ਦੀ ਡਿਪਟੀ ਡਾਇਰੈਕਟਰ ਰੇਣੂ ਮਾਥੁਰ ਅਤੇ ਤਕਨੀਕੀ ਸਹਾਇਕ ਕੁਲਦੀਪ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਪਰ ਡੀਸੀ ਉਨ੍ਹਾਂ ਦੀਆਂ ਦਲੀਲਾਂ ਤੋਂ ਸੰਤੁਸ਼ਟ ਨਹੀਂ ਹੋਏ। ਡੀਸੀ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇੱਥੋਂ ਦਾ ਸਿਸਟਮ ਠੀਕ ਨਹੀਂ ਹੈ। ਇਸ ਕੇਂਦਰ ਵਿੱਚ ਲੰਮੇ ਸਮੇਂ ਤੋਂ ਰੈਗੂਲਰ ਕੰਮ ਨਹੀਂ ਹੋ ਰਿਹਾ ਅਤੇ ਕਰੋੜਾਂ ਰੁਪਏ ਦੀ ਮਸ਼ੀਨਰੀ ਖਸਤਾ ਹਾਲਤ ਵਿੱਚ ਹੈ। ਵਿਭਾਗ ਦੇ ਬਾਇਲਰ ਵਿਭਾਗ ਵਿੱਚ ਤਕਨੀਕੀ ਮਾਹਿਰਾਂ ਦੀ ਮੌਜੂਦਗੀ ਦੀ ਥਾਂ ’ਤੇ ਸੇਵਾਦਾਰ ਪਾਏ ਗਏ। ਉਨ੍ਹਾਂ ਕਿਹਾ ਕਿ ਬਣਦੀ ਕਾਰਵਾਈ ਲਈ ਡਾਇਰੈਕਟਰ ਆਫ ਇੰਡਸਟਰੀ ਨੂੰ ਪੱਤਰ ਲਿਖਿਆ ਜਾਵੇਗਾ।

Advertisement

Advertisement
Advertisement