ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜ ਸੌ ਰੁਪਏ ਦੇ ਲੈਣ-ਦੇਣ ਕਾਰਨ ਝਗੜਾ; ਨੌਜਵਾਨ ਦੀ ਮੌਤ

07:18 AM Jul 06, 2024 IST

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 5 ਜੁਲਾਈ
ਇਥੇ ਦੋ ਗੁਆਂਢੀ ਪਰਿਵਾਰਾਂ ਵਿੱਚ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਜੋਸਫ ਸਕੂਲ ਨੇੜਲੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਰਾਜਨ ਮਸੀਹ ਅਤੇ ਗੁਆਂਢ ਵਿੱਚ ਰਹਿੰਦੇ ਰੋਹਿਤ ਮਸੀਹ ਤੇ ਰਾਹੁਲ ਮਸੀਹ ਵਿਚਾਲੇ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਅੱਜ ਸਵੇਰੇ ਤਕਰਾਰ ਹੋ ਗਈ ਜੋ ਛੇਤੀ ਹੀ ਲੜਾਈ ਵਿੱਚ ਬਦਲ ਗਈ। ਇਸ ਦੌਰਾਨ ਰੋਹਿਤ ਮਸੀਹ ਤੇ ਰਾਹੁਲ ਮਸੀਹ ਨੇ ਇੱਟਾਂ-ਰੋੜਿਆਂ ਨਾਲ ਰਾਜਨ ਮਸੀਹ (19) ਤੇ ਉਸ ਦੇ ਪਿਤਾ ਬਲਵਿੰਦਰ ਮਸੀਹ ਉੱਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਰਾਜਨ ਮਸੀਹ ਦੀ ਮੌਕੇ ਉੱਤੇ ਮੌਤ ਹੋ ਗਈ। ਮੁਹੱਲਾ ਵਾਸੀਆਂ ਵੱਲੋਂ ਬਲਵਿੰਦਰ ਮਸੀਹ ਨੂੰ ਮੁੱਢਲਾ ਸਿਹਤ ਕੇਂਦਰ ਕਾਹਨੂੰਵਾਨ ਲਿਜਾਇਆ ਗਿਆ। ਡਾਕਟਰ ਵੱਲੋਂ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਰੋਹਿਤ ਮਸੀਹ ਅਤੇ ਰਾਹੁਲ ਮਸੀਹ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement