For the best experience, open
https://m.punjabitribuneonline.com
on your mobile browser.
Advertisement

ਚੋਣਾਂ ਦੌਰਾਨ ਭਾਜਪਾ ਆਗੂਆਂ ਨੂੰ ਕੀਤੇ ਜਾਣਗੇ ਸਵਾਲ

07:39 AM Mar 31, 2024 IST
ਚੋਣਾਂ ਦੌਰਾਨ ਭਾਜਪਾ ਆਗੂਆਂ ਨੂੰ ਕੀਤੇ ਜਾਣਗੇ ਸਵਾਲ
ਗੱਲਬਾਤ ਕਰਦੇ ਹੋਏ ਸੁਦਾਗਰ ਸਿੰਘ ਘੁਡਾਣੀ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ

Advertisement

ਬੀਕੇਯੂ ਏਕਤਾ ਉਗਰਾਹਾਂ ਨੇ ਕਿਸਾਨੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰਦਿਆਂ ਕਿਸਾਨੀ ਸੰਘਰਸ਼ ਦੇ ਯੋਧੇ ਵਾਟਰ ਕੈਨਨ ਮੈਨ ਨਵਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਹੋਰ ਕਿਸਾਨਾਂ ਦੇ ਘਰਾਂ ਤੇ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਇੱਥੇ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ ਤੇ ਹਾਕਮ ਸਿੰਘ ਜਰਗੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੀਆਂ ਸ਼ਰਤਾਂ ਨੂੰ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਡਰਾਇਆ ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਚੋਣਾਂ ਦੌਰਾਨ ਭਾਜਪਾ ਆਗੂਆਂ ਨੂੰ ਪਿੰਡਾਂ ’ਚ ਘੇਰ ਕੇ ਸੰਘਰਸ਼ੀਆਂ ਨਾਲ ਕੀਤੇ ਧੱਕੇ ਬਾਰੇ ਸਵਾਲ ਪੁੱਛੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦਾ ਫਾਸ਼ੀਵਾਦੀ ਹੱਲਾ ਅਤੇ ਕਿਸਾਨੀ ਸੰਘਰਸ਼ ਮੱਠਾ ਪਾਉਣ ਦੇ ਯਤਨ ਸਫਲ ਨਹੀਂ ਹੋਣਗੇ। -ਨਿੱਜੀ ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×