ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਸ਼ਾ ਵਿਭਾਗ ਵੱਲੋਂ ਪ੍ਰਸ਼ਨੋਤਰੀ ਮੁਕਾਬਲਾ

10:16 AM Oct 22, 2024 IST
ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਦੇ ਜੇਤੂ ਵਿਦਿਆਰਥੀ ਪ੍ਰਬੰਧਕਾਂ ਨਾਲ। -ਫੋਟੋ: ਭਗਤ

ਕਪੂਰਥਲਾ:

Advertisement

ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਸਾਹਿਤ ਅਤੇ ਸੱਭਿਆਚਾਰ ਪ੍ਰਤੀ ਚੇਤਨਾ ਪੈਦਾ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਆਨੰਦ ਪਬਲਿਕ ਸਕੂਲ ਕਪੂਰਥਲਾ ਵਿੱਚ ਕਰਵਾਏ ਗਏ। ਮੁਕਾਬਲਿਆਂ ਵਿੱਚ ਕੁੱਲ ਤਿੰਨ ਵਰਗਾਂ ਦੇ ਜੇਤੂ ਵਿਦਿਆਰਥੀਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਕਪੂਰਥਲਾ ਡਾ ਬਲਵਿੰਦਰ ਸਿੰਘ ਨੇ ਸਨਮਾਨਿਤ ਕੀਤਾ। ਮੁਕਾਬਲਿਆਂ ਦੇ ਪਹਿਲੇ ਵਰਗ ਵਿੱਚ ਗੁਰਦਿੱਤ ਸਿੰਘ ਨੇ ਪਹਿਲਾ, ਹਾਰਦਿਕ ਨੇ ਦੂਜਾ ਅਤੇ ਨਵਤੇਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਵਰਗ ਵਿੱਚ ਗੁਨੀਵ ਕੌਰ ਨੇ ਪਹਿਲਾ, ਸੌਰਵ ਨੇ ਦੂਜਾ ਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤੀਜੇ ਵਰਗ ਵਿੱਚ ਰਮਨਦੀਪ ਕੌਰ ਨੇ ਪਹਿਲਾ, ਮਨਮੀਤ ਕੌਰ ਨੇ ਦੂਜਾ ਅਤੇ ਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੇ ਕਿਹਾ ਕਿ ਤਿੰਨ ਵਰਗਾਂ ਵਿੱਚ ਮੁਕਾਬਲਿਆਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement