ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈ ਬਹਿਲੋ ਖਾਲਸਾ ਕਾਲਜ ਵਿੱਚ ਪ੍ਰਸ਼ਨੋਤਰੀ ਮੁਕਾਬਲੇ

07:43 AM Jul 23, 2024 IST
ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 22 ਜੁਲਾਈ
ਭਾਈ ਬਹਿਲੋ ਖਾਲਸਾ (ਗਰਲਜ਼) ਕਾਲਜ ਫਫੜੇ ਭਾਈਕੇ ਵਿੱਚ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ ਮੀਰੀ-ਪੀਰੀ ਦਿਵਸ ਪਾਤਸ਼ਾਹੀ ਛੇਵੀਂ ਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਵਿਦਿਆਰਥੀਆਂ ਨੂੰ 8 ਟੀਮਾਂ ਵਿੱਚ ਵੰਡ ਕੇ ਕਰਵਾਏ ਗਏ। ਇਸ ਦੌਰਾਨ ਜੇਤੂ ਵਿਦਿਆਰਥਣਾਂ ਨੂੰ ਕਾਲਜ ਵੱਲੋਂ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਤੋਂ ਮੀਰੀ-ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਅਤੇ ਭਾਈ ਤਾਰੂ ਸਿੰਘ ਦੀ ਸ਼ਹਾਦਤ ਤੇ ਜੀਵਨ ਬਾਰੇ ਸਵਾਲ ਪੁੱਛੇ ਗਏ। ਕੋਆਰਡੀਨੇਟਰ ਡਾ. ਸਿਮਰਜੀਤ ਕੌਰ ਨੇ ਦੱਸਿਆ ਕਿ ਬੀਬੀ ਵੀਰੋ ਟੀਮ ਦੀਆਂ ਵਿਦਿਆਰਥਣਾਂ ਗਗਨਦੀਪ ਕੌਰ, ਅਰਸ਼ਦੀਪ ਕੌਰ ਅਤੇ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ, ਬੀਬੀ ਭਾਨੀ ਟੀਮ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ, ਮਨਜੋਤ ਕੌਰ, ਰਮਨਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਮਾਤਾ ਖੀਵੀ ਟੀਮ ਦੀਆਂ ਵਿਦਿਆਰਥਣਾਂ ਸ਼ਰਨਦੀਪ ਕੌਰ, ਬਲਜੀਤ ਕੌਰ ਤੇ ਦਿਲਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Advertisement

Advertisement
Advertisement