ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰੀਆ ਕਾਲਜ ਵਿੱਚ ਸੜਕ ਸੁਰੱਖਿਆ ਨਿਯਮਾਂ ਬਾਰੇ ਕੁਇਜ਼

10:39 AM Oct 27, 2024 IST
ਸਮਾਗਮ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਸਤਨਾਮ ਸਿੰਘ

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 26 ਅਕਤੂਬਰ
ਆਰੀਆ ਕੰਨਿਆ ਕਾਲਜ ਵਿੱਚ ਰੋਡ ਸੇਫਟੀ ਕਲੱਬ ਵੱਲੋਂ ਸੈੱਲ ਦੀ ਪ੍ਰਬੰਧਕ ਡਾ. ਹੇਮਾ ਸੁਖੀਜਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਨਿਯਮਾਂ ਬਾਰੇ ਆਨ ਲਾਈਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਮੁਕਾਬਲੇ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਬਾਰੇ ਕੁਇਜ਼ ਕਰਵਾਉਣ ਦਾ ਉਦੇਸ਼ ਵਿਦਿਆਰਥਣਾਂ ਨੂੰ ਟਰੈਫਿਕ ਨੇਮਾਂ ਬਾਰੇ ਜਾਗਰੂਕ ਕਰਨਾ ਹੈ। ਅਜਿਹੇ ਪ੍ਰੋਗਰਾਮ ਸਭ ਨੂੰ ਸੜਕ ਸੁਰੱਖਿਆ ਨਿਯਮਾਂ ਨੂੰ ਸਮਝਣ ਵਿਚ ਮਦਦਗਾਰ ਹੁੰਦੇ ਹਨ। ਇਸ ਦੇ ਰਾਹੀਂ ਆਵਾਜਾਈ ਨਿਯਮਾਂ ਦਾ ਸਹੀ ਗਿਆਨ ਵਿਚ ਵਾਧਾ ਹੁੰਦਾ ਹੈ, ਜਿਸ ਨਾਲ ਸੜਕੀ ਦੁਰਘਟਨਾਵਾਂ ਵਿਚ ਕਮੀ ਲਿਆਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਸੜਕ ਹਾਦਸਿਆਂ ਦੇ ਕਾਰਨ ਹਰ ਸਾਲ ਹਜ਼ਾਰਾਂ ਲੋਕਾਂ ਦੀ ਜਾਨ ਜਾਂਦੀ ਹੈ। ਅੰਕੜਿਆਂ ਦੇ ਅਨੁਸਾਰ ਲਗਪਗ 70 ਫੀਸਦ ਹਾਦਸਿਆਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਤੇ ਉਨ੍ਹਾਂ ਦਾ ਪਾਲਣ ਕਰਕੇ ਰੋਕਿਆ ਜਾ ਸਕਦਾ ਹੈ। ਜੇ ਲੋਕ ਸਹੀ ਢੰਗ ਨਾਲ ਆਵਾਜਾਈ ਨਿਯਮਾਂ ਦੇ ਸਹੀ ਤਰੀਕਿਆਂ ਨੂੰ ਸਮਝਣ ਤੇ ਉਨ੍ਹਾਂ ਦਾ ਪਾਲਣ ਕਰਨ ਤਾਂ ਹਾਦਸਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਭਾਰੀ ਕਮੀ ਹੋ ਸਕਦੀ ਹੈ। ਡਾ. ਹੇਮਾ ਸੁਖੀਜਾ ਨੇ ਕਿਹਾ ਕਿ ਜਾਗਰੂਕਤਾ ਅਭਿਆਨਾਂ ਦੇ ਰਾਹੀਂ ਸੜਕ ’ਤੇ ਸਾਵਧਾਨੀ ਵਰਤਣ ਅਤੇ ਨਿਯਮਾਂ ਦਾ ਪਾਲਣ ਕਰਨ ਦਾ ਸੰਦੇਸ਼ ਦੇਣਾ ਬਹੁਤ ਜ਼ਰੂਰੀ ਹੈ।
ਇਸੇ ਕੜੀ ਤਹਿਤ ਅੱਜ ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਇਸ ਪ੍ਰਤੀਯੋਗਤਾ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਕੁਇਜ਼ ਵਿਚ ਵੱਖ ਵੱਖ ਵਿਸ਼ਿਆਂ ’ਤੇ ਜਿਵੇਂ ਸਪੀਡ ਲਿਮਟ, ਸਿਗਨਲ ਦਾ ਸਹੀ ਉਪਯੋਗ ਤੇ ਸੜਕ ਪਾਰ ਕਰਨ ਦੇ ਨਿਯਮ ਆਦਿ ਬਾਰੇ ਸਵਾਲ ਪੁੱਛੇ ਗਏ। ਮੁਕਾਬਲੇ ਵਿੱਚ ਕਾਲਜ ਦੀਆਂ 409 ਵਿਦਿਆਰਥਣਾਂ ਨੇ ਗੂਗਲ ਫਾਰਮ ਦੇ ਰਾਹੀਂ ਆਪਣੇ ਉੱਤਰ ਦਿੱਤੇ। ਇਸ ਮੌਕੇ ਤਨੂੰ ਨੇ ਪਹਿਲਾ, ਦੀਕਸ਼ਾ ਨੇ ਦੂਜਾ ਤੇ ਸਿਮਰਨ ਕੌਰ ਨੇ ਤੀਜਾ ਸਥਾਨ ਲਿਆ। ਪ੍ਰੋਗਰਾਮ ਦੇ ਸਫਲ ਆਯੋਜਨ ਲਈ ਕੈਪਟਨ ਡਾ. ਜੋਤੀ ਸ਼ਰਮਾ, ਡਾ. ਪੂਨਮ ਸਿਵਾਚ, ਅਨੁਰਾਧਾ, ਦੀਕਸ਼ਾ ਤੇ ਇਸ਼ਕਾ ਨੇ ਅਹਿਮ ਭੂਮਿਕਾ ਨਿਭਾਈ।

Advertisement

Advertisement