ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਯਾਦ ’ਚ ਰਾਗ ਦਰਬਾਰ
ਦੇਵਿੰਦਰ ਸਿੰਘ ਜੱਗੀ
ਪਾਇਲ, 2 ਦਸੰਬਰ
ਬਾਬਾ ਤੇਜਾ ਸਿੰਘ ਭੋਰਾ ਸਾਹਿਬ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਮਹਾਨ ਕੀਰਤਨ ਰਾਗ ਦਰਬਾਰ ਕਰਵਾਇਆ ਗਿਆ। ਇਸ ਮੌਕੇ ਗੁਰਮਤਿ ਸੰਗੀਤ ਅਕੈਡਮੀ ਰਾੜਾ ਸਾਹਿਬ ਦੇ ਪ੍ਰਿੰਸੀਪਲ ਸੁਖਵੰਤ ਸਿੰਘ, ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਰਾੜਾ ਸਾਹਿਬ ਗੁਰਮਤਿ ਸੰਗੀਤ ਅਕੈਡਮੀ ਦੇ ਹੋਣਹਾਰ ਵਿਦਿਆਰਥੀਆਂ ਨੇ ਰਾਗ ਆਧਾਰਤ ਕੀਰਤਨ ਕੀਤਾ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਭਾਈ ਰਣਧੀਰ ਸਿੰਘ ਢੀਂਡਸਾ ਨੇ ਗੁਰਮਤਿ ਸੰਗੀਤ ਦੇ ਮਹੱਤਵ ਬਾਰੇ ਦੱਸਿਆ। ਇਸ ਮੌਕੇ ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਮੋਹਣ ਸਿੰਘ ਮਹੋਲੀ, ਬਾਬਾ ਅਮਰ ਸਿੰਘ ਕਥਾਵਾਚਕ, ਗੁਰੂ ਘਰ ਦੇ ਟਰੱਸਟੀ ਭਾਈ ਮਨਿੰਦਰਜੀਤ ਸਿੰਘ ਬੈਨੀਪਾਲ, ਐੱਸਡੀਐੱਮ ਹਰਨੂਰ ਕੌਰ ਢਿੱਲੋਂ ਮਜੀਠਾ ਅਤੇ ਕੈਪਟਨ ਰਣਜੀਤ ਸਿੰਘ ਹਾਜ਼ਰ ਸਨ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।