ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੂੰਗੀ, ਮੱਕੀ ਤੇ ਜਵਾਰ ਦੀ ਖ਼ਰੀਦ ਐੱਮਐੱਸਪੀ ’ਤੇ ਨਾ ਹੋਣ ਕਾਰਨ ਕਿਸਾਨਾਂ ’ਚ ਰੋਸ

08:46 PM Jun 29, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 26 ਜੂਨ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਮੂੰਗੀ, ਮੱਕੀ, ਜਵਾਰ ਵੇਚਣ ਆ ਰਹੇ ਕਿਸਾਨਾਂ ਦੀ ਵਪਾਰੀਆਂ ਹੱਥੋਂ ਹੋ ਰਹੀ ਲੁੱਟ ਲਈ ਪੰਜਾਬ ਦੀ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਸਰਕਾਰ ਦੀ ਨਿੰਦਾ ਕਰਦਿਆਂ ਮੰਡੀਆਂ ਵਿੱਚ ਆਈ ਫ਼ਸਲ ਨੂੰ ਐੱਮਐੱਸਪੀ ‘ਤੇ ਖ਼ਰੀਦਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਬੀਤੇ ਦਿਨੀਂ ਮੰਡੀਆਂ ਵਿੱਚ ਪਹੁੰਚੀ ਮੂੰਗੀ ਵਿੱਚੋਂ ਸਿਰਫ਼ ਡੇਢ ਫੀਸਦੀ ਸਰਕਾਰੀ ਖਰੀਦ ਹੋਈ ਅਤੇ 83 ਫੀਸਦੀ ਮੂੰਗੀ ਵਪਾਰੀਆਂ ਵੱਲੋਂ ਐੱਮਐੱਸਪੀ ਤੋਂ ਘੱਟ ਮੁੱਲ ‘ਤੇ ਵਿਕੀ ਜਿਸ ਦੇ ਅੰਕੜੇ ਜਨਤਕ ਹੋ ਚੁੱਕੇ ਹਨ। ਅਜਿਹਾ ਹੀ ਹਾਲ ਮੱਕੀ ਦਾ ਹੋਇਆ ਹੈ।

Advertisement

ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਇਸ ਕਦਰ ਖੁੱਲ੍ਹ ਦਿੱਤੀ ਹੋਈ ਹੈ ਕਿ ਮੂੰਗੀ ਦਾ ਐੱਮਐੱਸਪੀ 7755 ਰੁਪਏ ਪ੍ਰਤੀ ਕੁਇੰਟਲ ਹੈ ਪਰ ਵਪਾਰੀ ਮਸਾਂ 6000-6500 ਰੁਪਏ ਹੀ ਆਮ ਕਿਸਾਨਾਂ ਨੂੰ ਦੇ ਰਹੇ ਹਨ। ਦੂਜੇ ਪਾਸੇ ਮੱਕੀ ਦਾ ਐੱਮਐੱਸਪੀ 2090 ਰੁਪਏ ਪ੍ਰਤੀ ਕੁਇੰਟਲ ਹੈ ਪਰ 90 ਫੀਸਦੀ ਆਮ ਕਿਸਾਨਾਂ ਨੂੰ ਮਸਾਂ 1300-1700 ਰੁਪਏ ਹੀ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਇਨ੍ਹਾਂ ਫ਼ਸਲਾਂ ਦੇ ਉਤਪਾਦਕ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਪੂਰਾ ਐੱਮਐੱਸਪੀ ਲੈਣ ਲਈ ਇਕਜੁੱਟ ਹੋ ਕੇ ਜ਼ਿਲ੍ਹਾ ਮੰਡੀ ਬੋਰਡ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਆਪਣੇ ਤੌਰ ‘ਤੇ ਵੀ ਇਸ ਮੁੱਦੇ ਉੱਤੇ ਸਰਕਾਰ ਵਿਰੁੱਧ ਜਨਤਕ ਐਕਸ਼ਨ ਕਰਨ ਬਾਰੇ ਫ਼ੈਸਲਾ ਜਲਦੀ ਕੀਤਾ ਜਾਵੇਗਾ।

Advertisement
Tags :
ਐੱਮਐੱਸਪੀਕਾਰਨਕਿਸਾਨਾਂਖ਼ਰੀਦਜਵਾਰਮੱਕੀਮੂੰਗੀ
Advertisement