ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕਾਂ ’ਚ ਰੋਸ

10:52 AM Jun 02, 2024 IST
ਮੀਟਿੰਗ ਕਰਦੇ ਹੋਏ ਪ੍ਰਾਇਮਰੀ ਟੀਚਰਜ਼ ਐਸੋਸੀਏਸ਼ਨ ਦੇ ਅਹੁਦੇਦਾਰ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 1 ਜੂਨ
ਜ਼ਿਲ੍ਹੇ ਦੇ ਸੈਂਕੜੇ ਪ੍ਰਾਇਮਰੀ ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸ ਰਹੇ ਹਨ ਜਿਸ ਕਾਰਨ ਅਧਿਆਪਕਾਂ ’ਚ ਭਾਰੀ ਰੋਸ ਹੈ। ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਸਥਾਨਕ ਜਾਟ ਧਰਮਸ਼ਾਲਾ ’ਚ ਸਰਕਾਰੀ ਪ੍ਰਾਇਮਰੀ ਟੀਚਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਵੱਖ-ਵੱਖ ਬਲਾਕ ਪ੍ਰਧਾਨਾਂ ਨੇ ਹਿੱਸਾ ਲਿਆ। ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਰਚ ਅਤੇ ਅਪਰੈਲ ਮਹੀਨਿਆਂ ਦੌਰਾਨ 2004, 2008 ਅਤੇ 2011 ਬੈਚ ਦੇ ਪ੍ਰਾਇਮਰੀ ਅਧਿਆਪਕਾਂ ਦੇ ਅੰਤਰ-ਜ਼ਿਲ੍ਹਾ ਤਬਾਦਲੇ ਕੀਤੇ ਗਏ ਸਨ ਅਤੇ 2017 ਬੈਚ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਗ੍ਰਹਿ ਜ਼ਿਲ੍ਹੇ ਅਲਾਟ ਕੀਤੇ ਗਏ ਸਨ ਜਿਸ ਤੋਂ ਬਾਅਦ ਜ਼ਿਲ੍ਹੇ ’ਚ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਜ਼ਿਲ੍ਹੇ ਦੇ ਕਈ ਸਕੂਲਾਂ ’ਚ ਐੱਮਆਈਐੱਸ ’ਤੇ ਅਧਿਆਪਕਾਂ ਦੀ ਗਿਣਤੀ ਅਨੁਸਾਰ ਅਸਾਮੀਆਂ ਖਾਲੀ ਨਾ ਹੋਣ ਕਾਰਨ ਤਨਖ਼ਾਹਾਂ ਜਾਰੀ ਨਹੀਂ ਹੋ ਸਕੀਆਂ। ਇਹ ਮਾਮਲਾ ਜਥੇਬੰਦੀ ਦੇ ਧਿਆਨ ਵਿੱਚ ਆਉਂਦੇ ਹੀ ਜਥੇਬੰਦੀ ਨੇ ਤੁਰੰਤ ਜ਼ਿਲ੍ਹਾ ਦਫ਼ਤਰ ਅਤੇ ਸੂਬਾ ਕਾਰਜਕਾਰਨੀ ਅੱਗੇ ਵੀ ਇਹ ਮੁੱਦਾ ਉਠਾਇਆ। ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਤੁਰੰਤ ਪੱਤਰ ਜਾਰੀ ਕਰਕੇ ਸਮੂਹ ਬਲਾਕ ਸਿੱਖਿਆ ਅਫ਼ਸਰ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਬੰਧਤ ਬਲਾਕਾਂ ਸਕੂਲਾਂ ਦੇ ਅਧਿਆਪਕਾਂ ਤਨਖਾਹਾਂ ਦਿੱਤੀਆਂ ਜਾਣ ਪਰ ਪੱਤਰ ਜਾਰੀ ਹੋਣ ਦੇ ਕਰੀਬ ਦੋ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ ਅਤੇ ਅਧਿਆਪਕ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ। ਗੌਰਮਿੰਟ ਪ੍ਰਾਇਮਰੀ ਟੀਚਰਜ਼ ਐਸੋਸੀਏਸ਼ਨ ਦੀ ਅੱਜ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਅਗਲੇ ਦੋ ਦਿਨਾਂ ਵਿੱਚ ਅਧਿਆਪਕਾਂ ਦੀ ਤਨਖ਼ਾਹ ਸਬੰਧੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ।

Advertisement

Advertisement
Advertisement