ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਂਕ ਮੈਨੇਜਰ ਕਤਲ ਮਾਮਲੇ ਦੇ ਦੋਸ਼ੀਆਂ ਨੂੰ 17 ਦਿਨ ਬਾਅਦ ਵੀ ਕਾਬੂ ਨਾ ਕਰਨ ’ਤੇ ਰੋਸ

06:11 PM Nov 03, 2024 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ

Advertisement

ਇੱਥੋਂ ਦੀ ਪੁਲੀਸ ਵੱਲੋਂ ਸੈਂਟਰਲ ਬੈਂਕ ਆਫ ਇੰਡੀਆ ਦੇ ਮੈਨੇਜਰ ਸਿਮਰਨਦੀਪ ਬਰਾੜ ਦੀ ਹੱਤਿਆ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਕਰਨ ’ਤੇ ਰੋਸ ਵੱਧ ਗਿਆ ਹੈ। ਮੁਕਤਸਰ ਪੁਲੀਸ ਵੱਲੋਂ 6 ਡਾਕਟਰਾਂ ਸਣੇ 8 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਤੇ 17 ਦਿਨ ਬੀਤ ਜਾਣ ’ਤੇ ਵੀ ਕਿਸੇ ਵੀ ਮੁਲਜ਼ਮ ਦੀ ਕੋਈ ਗ੍ਰਿਫ਼ਤਾਰੀ ਨਾ ਕੀਤੇ ਜਾਣ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਵਫਦ ਅਤੇ ਪੀੜਤ ਪਰਿਵਾਰ ਨੇ ਰੋਸ ਜ਼ਾਹਿਰ ਕਰਦਿਆਂ ਅਣਮਿਥੇ ਸਮੇਂ ਦਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਪੀੜਤ ਪਰਿਵਾਰ ਨਾਲ ਬੈਠਕ ਕਰਨ ਤੋਂ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਤੁਸ਼ਾਰ ਗੁਪਤਾ ਨੇ ਭਰੋਸਾ ਦਿੱਤਾ ਕਿ 18 ਨਵੰਬਰ ਤੱਕ ਪੁਲੀਸ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ। ਇਸ ’ਤੇ ਜਥੇਬੰਦੀ ਦੇ ਵਫਦ ਵਿੱਚ ਸ਼ਾਮਿਲ ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ, ਜਸਕਰਨ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਖਜ਼ਾਨਚੀ, ਬਲਦੇਵ ਸਿੰਘ ਕੋਟਲੀ ਦੇਵਨ (ਕੌਮੀ ਕਿਸਾਨ ਯੂਨੀਅਨ), ਹਰਪ੍ਰੀਤ ਸਿੰਘ ਝਬੇਲਵਾਲੀ ਜ਼ਿਲ੍ਹਾ ਜਨਰਲ ਸਕੱਤਰ (ਕਿਰਤੀ ਕਿਸਾਨ ਯੂਨੀਅਨ), ਧਰਮਪਾਲ ਝਬੇਲਵਾਲੀ ਜ਼ਿਲ੍ਹਾ ਪ੍ਰਧਾਨ (ਕੁੱਲ ਹਿੰਦ ਕਿਸਾਨ ਸਭਾ ਪੁੰਨਾਂਵਾਲ), ਹਰਪ੍ਰੀਤ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿ ਉਨ੍ਹਾਂ ਨੂੰ ਕਤਲ ਦੇ ਦੋਸ਼ੀਆਂ ਦੀ ਪੜਤਾਲ ਲਈ ਬਣਾਈ ਸਿੱਟ ਵਿੱਚ ਸ਼ਾਮਲ ਡੀਐਸਪੀ ਦੀ ਕਾਰਗੁਜ਼ਾਰੀ 'ਤੇ ਸ਼ੱਕ ਹੈ ਇਸ ਲਈ ਇਸ ਡੀਐਸਪੀ ਨੂੰ ਸਿੱਟ ਵਿੱਚੋਂ ਬਦਲਿਆ ਜਾਵੇ। ਪੁਲੀਸ ਮੁਖੀ ਨੇ ਇਸ ਸੈਟ ਮੈਂਬਰ ਨੂੰ ਬਦਲਣ ਦਾ ਵੀ ਭਰੋਸਾ ਦਿੱਤਾ। ਇਸ ’ਤੇ ਵਫਦ ਨੇ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਜੇ 18 ਨਵੰਬਰ ਤੱਕ ਦੋਸ਼ੀਆਂ ਦੇ ਗ੍ਰਿਫਤਾਰੀ ਨਾ ਕੀਤੀ ਗਈ ਤਾਂ ਉਹ ਐਸਐਸਪੀ ਦਫਤਰ ਦੇ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਦੇਣਗੇ।

Advertisement
Advertisement