ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਚੀਆਂ ਕੱਟਣ ਦੇ ਬਾਵਜੂਦ ਕਣਕ ਨਾ ਮਿਲਣ ’ਤੇ ਰੋਸ

06:25 AM Aug 23, 2024 IST
ਪਿੰਡ ਮਹਿਤਪੁਰ ਵਾਸੀ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਅਗਸਤ
ਡਿੱਪੂ ਹੋਲਡਰਾਂ ਵੱਲੋਂ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਕਰਨ ਸਬੰਧੀ ਕੱਟੀਆਂ ਪਰਚੀਆਂ ਦੇ ਡੇਢ-ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਕਣਕ ਦੀ ਵੰਡ ਨਾ ਕੀਤੀ ਗਈ। ਇਸ ਦੇ ਵਿਰੋਧ ’ਚ ਪਿੰਡ ਮਹਿਤਪੁਰ ਦੇ ਲਾਭਪਾਤਰੀਆਂ ਨੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਸੋਨੂ ਮਹਿਤਪੁਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਡਿੱਪੂ ਹੋਲਡਰ ਨੇ 2 ਜੁਲਾਈ ਨੂੰ ਕਣਕ ਵੰਡਣ ਲਈ ਪਰਚੀਆਂ ਕੱਟੀਆਂ ਸਨ ਪਰ ਅੱਜ ਤੱਕ ਉਨ੍ਹਾਂ ਨੂੰ ਕਣਕ ਨਸੀਬ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਕਈ ਕਾਰਡਧਾਰਕਾਂ ਦੀਆਂ ਤਾਂ ਪਰਚੀਆਂ ਵੀ ਨਹੀਂ ਕੱਟੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਡਾਂ ਵਿੱਚ ਬੱਚਿਆਂ ਦੇ ਨਾਂਅ ਵੀ ਦਰਜ ਨਹੀਂ ਕੀਤੇ ਜਾ ਰਹੇ। ਉਨ੍ਹਾਂ ਨੂੰ ਪੋਰਟਲ ਬੰਦ ਹੋਣ ਦਾ ਕਹਿ ਕੇ ਟਾਲ ਦਿੱਤਾ ਜਾਂਦਾ ਹੈ। ਧੀਮਾਨ ਨੇ ਕਿਹਾ ਕਿ ਨਿਯਮਾਂ ਮੁਤਾਬਿਕ ਕੇ.ਵਾਈ.ਸੀ ਜਾਂ ਸਬੰਧਤ ਹੋਰ ਕੋਈ ਕੰਮ ਡਿੱਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦੇ ਘਰ-ਘਰ ਜਾ ਕੇ ਕਰਨਾ ਹੁੰਦਾ ਹੈ ਪਰ ਡਿੱਪੂ ਹੋਲਡਰ ਲਾਭਪਾਤਰੀਆਂ ਨੂੰ ਆਪਣੇ ਕੋਲ ਬੁਲਾਉਂਦੇ ਹਨ ਜਿਸ ਕਰਕੇ ਲੋਕਾਂ ਨੂੰ ਕਾਫ਼ੀ ਖੱਜਲ ਖੁਆਰ ਹੋਣਾ ਪੈਂਦਾ ਹੈ। ਧੀਮਾਨ ਨੇ ਦੱਸਿਆ ਕਿ ਇਹ ਸਾਰਾ ਮਾਮਲਾ ਮੁੱਖ ਸਕੱਤਰ ਪੰਜਾਬ ਦੇ ਧਿਆਨ ਹੇਠ ਲਿਆਂਦਾ ਜਾ ਰਿਹਾ ਹੈ ਤਾਂ ਜੋ ਨੀਲੇ ਕਾਰਡ ਧਾਰਕਾਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਸ਼ਮੀ ਕੁਮਾਰੀ, ਮਨਦੀਪ ਕੌਰ, ਰਾਜਿੰਦਰ ਕੌਰ, ਪਰਮਜੀਤ ਕੌਰ, ਕਮਲੇਸ਼ ਕੁਮਾਰੀ, ਕਮਲਾ ਰਾਣੀ, ਸਿਮਰਜੀਤ ਕੌਰ, ਦਵਿੰਦਰ ਸਿੰਘ, ਤਨਿਸ਼, ਅਮਰੀਕ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement