ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਰੋਸ
10:58 AM Sep 02, 2024 IST
ਪਠਾਨਕੋਟ: ਨਗਰ ਨਿਗਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਪ੍ਰਧਾਨ ਦੇਸ਼ ਬੰਧੂ ਗੁਪਤਾ ਅਤੇ ਚੇਅਰਮੈਨ ਬੀਆਰ ਗੁਪਤਾ ਦੀ ਅਗਵਾਈ ਹੇਠ ਇੱਥੇ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ 2 ਪੈਨਸ਼ਨਰਾਂ ਸਾਈਂ ਦਾਸ ਅਤੇ ਦਰਸ਼ਨ ਲਾਲ ਦੇ ਦੇਹਾਂਤ ਉਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸਮੇਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਨਾ ਮੰਨਣ ਅਤੇ ਬਾਰ-ਬਾਰ ਸਮਾਂ ਦੇ ਕੇ ਟਾਲ-ਮਟੋਲ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਫਿਰ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ। ਅੰਤ ਵਿੱਚ 80 ਸਾਲਾ ਪੈਨਸ਼ਨਰਾਂ ਤਿਲਕ ਰਾਜ ਬੈਂਸ, ਈਓ ਸੱਤ ਪਾਲ ਅਤੇ ਅਸ਼ੋਕ ਕੁਮਾਰ ਮਿਸ਼ਰਾ ਨੂੰ ਹਾਰ ਪਾ ਕੇ ਅਤੇ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement