ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਘਵ ਚੱਢਾ ਦੀ ਅੱਖ ਦੀ ਸਰਜਰੀ ਹੋਈ: ਭਾਰਦਵਾਜ

09:07 AM May 01, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਪਰੈਲ
ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਯੂਕੇ ’ਚ ਅੱਖ ਦੀ ਸਰਜਰੀ ਹੋ ਗਈ ਹੈ ਤੇ ਸਿਹਤਮੰਦ ਹੋਣ ’ਤੇ ਹੀ ਉਹ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਆਉਣਗੇ। ਉਨ੍ਹਾਂ ਦੱਸਿਆ ਕਿ ਰਾਘਵ ਨੂੰ ਅੱਖਾਂ ਦੀ ਗੰਭੀਰ ਬਿਮਾਰੀ ਹੋਈ ਸੀ ਜਿਸ ਕਾਰਨ ਕਾਰਨ ਉਨ੍ਹਾਂ ਦੀਆਂ ਅੱਖਾਂ ਦੀ ਰੋਸ਼ਨੀ ਜਾ ਸਕਦੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਕਿ ਰਾਘਵ ਚੱਢਾ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਲਈ ਪ੍ਰਚਾਰ ਕਰਨਗੇ। ਸੌਰਭ ਭਾਰਦਵਾਜ ਨੇ ਕਿਹਾ, ‘‘ਰਾਘਵ ਯੂਨਾਈਟਿਡ ਕਿੰਗਡਮ ਵਿੱਚ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਇੱਕ ਪੇਚੀਦਗੀ ਸੀ। ਉਹ ਇਲਾਜ ਕਰਵਾਉਣ ਲਈ ਉੱਥੇ ਗਿਆ ਹੈ।’’ ਚੱਢਾ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਕਿਹਾ, ‘‘ਮੇਰੀਆਂ ਸ਼ੁਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ। ਉਹ ਜਲਦੀ ਹੀ ਤੰਦਰੁਸਤ ਹੋ ਕੇ ਵਾਪਸ ਆਉਣਗੇ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ।’’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਕਿ ਚੱਢਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਲਈ ਪ੍ਰਚਾਰ ਕਰਨਗੇ।
ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਕ੍ਰਿਕਟ ਵਿੱਚ 11 ਖਿਡਾਰੀ ਹਨ। ਫਿਰ ਕੋਚਿੰਗ ਸਟਾਫ਼, ਨੈੱਟ ’ਤੇ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਕਰਨ ਵਾਲੇ ਲੋਕ ਅਤੇ ਚਾਰ ਵਾਧੂ ਖਿਡਾਰੀ ਹਨ, ਹਰ ਕੋਈ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ ਸਾਡੀ ਇੱਕ ਸੰਸਥਾ ਹੈ ਅਤੇ ਜਿਸ ਨੂੰ ਵੀ ਕੋਈ ਡਿਊਟੀ ਸੌਂਪੀ ਗਈ ਹੈ, ਉਹ ਇਸ ਨੂੰ ਨਿਭਾਉਣਗੇ।’’ ਪਾਰਟੀ ਸੂਤਰਾਂ ਨੇ ਵੀ ਕਿਹਾ ਕਿ ਚੱਢਾ ਦੀ ਅੱਖ ਦੇ ਰੈਟੀਨਲ ਡਿਟੈਚਮੈਂਟ ਨੂੰ ਰੋਕਣ ਲਈ ਯੂਨਾਈਟਿਡ ਕਿੰਗਡਮ ਵਿੱਚ ਵਿਟਰੈਕਟੋਮੀ ਸਰਜਰੀ ਕਰਵਾਈ ਜਾ ਗਈ ਹੈ।

Advertisement

Advertisement
Advertisement