ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਣਹਾਨੀ ਦੇ ਮਾਮਲੇ ਵਿੱਚ ਯੂਪੀ ਦੀ ਅਦਾਲਤ ਵਿੱਚ ਪੇਸ਼ ਹੋਏ ਰਾਹੁਲ

01:54 PM Jul 26, 2024 IST

ਸੁਲਤਾਨਪੁਰ, 26 ਜੁਲਾਈ
ਕਾਂਗਰਸ ਆਗੂ ਰਾਹੁਲ ਗਾਂਧੀ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਅੱਜ ਇੱਥੋਂ ਦੀ ਐਮਪੀ-ਐਮਐਲਏ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 12 ਅਗਸਤ ਨਿਰਧਾਰਿਤ ਕੀਤੀ ਹੈ ਤੇ ਉਸ ਵੇਲੇ ਪਟੀਸ਼ਨਰ ਦਾ ਬਿਆਨ ਦਰਜ ਕੀਤਾ ਜਾਵੇਗਾ। ਅਦਾਲਤੀ ਸੂਤਰਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਉਸ ਤਰੀਕ ’ਤੇ ਮੁੜ ਅਦਾਲਤ ਵਿਚ ਪੇਸ਼ ਹੋਣ ਦੀ ਲੋੜ ਨਹੀਂ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਸਿੰਘ ਰਾਣਾ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਦਾਲਤ ਵਿੱਚ ਪੇਸ਼ ਹੋਏ। ਸਥਾਨਕ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਜੈ ਮਿਸ਼ਰਾ ਨੇ 4 ਅਗਸਤ, 2018 ਨੂੰ ਉਸ ਵੇਲੇ ਦੇ ਭਾਜਪਾ ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਗਾਂਧੀ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਅਦਾਲਤ ਨੇ 20 ਫਰਵਰੀ ਨੂੰ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਸੀ। ਪੀਟੀਆਈ

Advertisement

 

Advertisement
Advertisement
Advertisement