ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਸਾਧਾਰਨ ਸ਼ਰਧਾਲੂ ਵਜੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

06:43 AM Oct 03, 2023 IST
ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਅਕਤੂਬਰ
ਇੱਥੇ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂਘਰ ਵਿੱਚ ਸੇਵਾ ਵੀ ਕੀਤੀ। ਇਹ ਉਨ੍ਹਾਂ ਦਾ ਦੋ ਰੋਜ਼ਾ ਨਿੱਜੀ ਅਤੇ ਅਧਿਆਤਮਕ ਦੌਰਾ ਹੈ ਜਿਸ ਕਾਰਨ ਕਾਂਗਰਸੀਆਂ ਨੂੰ ਇਸ ਦੌਰੇ ਤੋਂ ਦੂਰ ਰੱਖਿਆ ਗਿਆ ਹੈ। ਉਹ ਦੁਪਹਿਰ ਵੇਲੇ ਲਗਪਗ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਬਾਅਦ ਦੁਪਹਿਰ 3 ਵਜੇ ਤੱਕ ਗੁਰੂਘਰ ਵਿੱਚ ਰੁਕੇ। ਇਸ ਵਾਰ ਉਨ੍ਹਾਂ ਦਸਤਾਰ ਦੀ ਥਾਂ ਸਿਰ ’ਤੇ ਨੀਲਾ ਰੁਮਾਲ ਬੰਨ੍ਹਿਆ ਹੋਇਆ ਸੀ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ।

Advertisement

ਪੁਲੀਸ ਮੁਲਾਜ਼ਮਾਂ ਨੇ ਸਾਦੇ ਕੱਪੜਿਆਂ ਵਿੱਚ ਉਨ੍ਹਾਂ ਨੂੰ ਘੇਰਾ ਪਾਇਆ ਹੋਇਆ ਸੀ ਜਿਸ ’ਤੇ ਰਾਹੁਲ ਗਾਂਧੀ ਨੇ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਧਾਰਨ ਸ਼ਰਧਾਲੂ ਵਜੋਂ ਮੱਥਾ ਟੇਕਣ ਆਏ ਹਨ। ਬੀਤੇ ਕੁਝ ਦਿਨਾਂ ਤੋਂ ਚੱਲ ਰਹੀਆਂ ਛੁੱਟੀਆਂ ਕਾਰਨ ਅੱਜ ਸ਼ਰਧਾਲੂਆਂ ਦੀ ਭਾਰੀ ਆਮਦ ਸੀ। ਇਸ ਦੇ ਮੱਦੇਨਜ਼ਰ ਕਾਂਗਰਸੀ ਆਗੂ ਨੂੰ ਵੀਆਈਪੀ ਰਸਤੇ ਰਾਹੀਂ ਅੰਦਰ ਲਿਜਾਇਆ ਗਿਆ। ਉਨ੍ਹਾਂ ਹਰਿਮੰਦਰ ਸਾਹਿਬ ਦੇ ਅੰਦਰ ਬੈਠ ਕੇ ਗੁਰਬਾਣੀ ਦੇ ਕੀਰਤਨ ਸਰਵਣ ਕੀਤਾ। ਉਪਰੰਤ ਉਹ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਡਾ. ਸਰਬਜੋਤ ਸਿੰਘ ਬਹਿਲ ਉਨ੍ਹਾਂ ਦੇ ਨਾਲ ਸਨ ਜਨਿ੍ਹਾਂ ਨੇ ਸਿੱਖ ਇਤਿਹਾਸ ਅਤੇ ਗੁਰੂਘਰ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮਗਰੋਂ ਪਰਿਕਰਮਾ ਵਿੱਚ ਪਾਣੀ ਦੀ ਛਬੀਲ ਕੋਲ ਬੈਠ ਕੇ ਰਾਹੁਲ ਗਾਂਧੀ ਨੇ ਲਗਪਗ 45 ਮਿੰਟ ਸੰਗਤ ਦੇ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਦੌਰਾਨ ਕਈ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਜਿਸ ਨੂੰ ਉਨ੍ਹਾਂ ਹੱਸ ਕੇ ਕਬੂਲ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖੀ ਅਤੇ ਕੋਈ ਵੀ ਗੱਲ ਕਰਨ ਤੋਂ ਗੁਰੇਜ਼ ਕੀਤਾ। ਰਾਹੁਲ ਗਾਂਧੀ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਹੀ ਸ਼੍ਰੋਮਣੀ ਕਮੇਟੀ ਦੀ ਸਰਾਂ ਵਿੱਚ ਠਹਿਰਨਾ ਚਾਹੁੰਦੇ ਸਨ ਪਰ ਸੁਰੱਖਿਆ ਕਾਰਨਾਂ ਕਰ ਕੇ ਅਜਿਹਾ ਸੰਭਵ ਨਹੀਂ ਹੋ ਸਕਿਆ। ਇਸ ਦੌਰੇ ਦੌਰਾਨ ਰਾਹੁਲ ਗਾਂਧੀ ਨਾਲ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਹਾਜ਼ਰ ਹਨ।

Advertisement

ਭਾਂਡੇ ਸਾਫ਼ ਕਰਨ ਦੀ ਸੇਵਾ ਕਰਦੇ ਹੋਏ ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ। -ਫੋਟੋਆਂ: ਵਿਸ਼ਾਲ ਕੁਮਾਰ

ਰਾਹੁਲ ਦੀ ਫੇਰੀ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜੀ

ਇਸ ਸਾਲ ਦੌਰਾਨ ਰਾਹੁਲ ਗਾਂਧੀ ਦੀ ਸ੍ਰੀ ਦਰਬਾਰ ਸਾਹਿਬ ਵਿੱਚ ਇਹ ਦੂਜੀ ਫੇਰੀ ਹੈ। ਇਸ ਤੋਂ ਪਹਿਲਾਂ ਉਹ ਭਾਰਤ ਜੋੜੋ ਯਾਤਰਾ ਦੌਰਾਨ ਜਨਵਰੀ ਵਿੱਚ ਇੱਥੇ ਆਏ ਸਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਇਸ ਵੇਲੇ ਆਪਣੇ ਪੈਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ। ਕਾਂਗਰਸ ਸਿੱਖ ਭਾਈਚਾਰੇ ਨੂੰ ਨੇੜੇ ਲਿਆਉਣਾ ਚਾਹੁੰਦੀ ਕਿਉਂਕਿ ਇਸ ਵੇਲੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੈਨੇਡਾ ਵਿਚਾਲੇ ਸਿੱਖਾਂ ਕਾਰਨ ਕੁੜੱਤਣ ਪੈਦਾ ਹੋਈ ਪਈ ਹੈ। ਇਸ ਤੋਂ ਇਲਾਵਾ ਗਾਂਧੀ ਪਰਿਵਾਰ ਆਪਣੀ ਸਿੱਖ ਵਿਰੋਧੀ ਸਾਖ ਨੂੰ ਵੀ ਠੀਕ ਕਰਨਾ ਚਾਹੁੰਦਾ ਹੈ। ਭਾਜਪਾ ਵਿਰੋਧੀ ਬਣੇ ‘ਇੰਡੀਆ’ ਗੱਠਜੋੜ ਦੀਆਂ ਗਤੀਵਿਧੀਆਂ ਤਹਿਤ ਵੀ ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਅਹਿਮ ਦੌਰੇ ਵਜੋਂ ਦੇਖਿਆ ਜਾ ਰਿਹਾ ਹੈ।

Advertisement
Advertisement