ਮਾਣਹਾਨੀ ਮਾਮਲਾ: ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਾਉਣ ਵਾਲੀ ਪਟੀਸ਼ਨ ਰੱਦ ਕੀਤੀ
11:13 AM Jul 07, 2023 IST
ਅਹਿਮਦਾਬਾਦ, 7 ਜੁਲਾਈ
ਗੁਜਰਾਤ ਹਾਈ ਕੋਰਟ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੋਦੀ ਗੋਤ ਬਾਰੇ ਟਿੱਪਣੀ ਸਬੰਧੀ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਹੇਮੰਤ ਪ੍ਰਚਾਰਕ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਜੇ ਸਜ਼ਾ ’ਤੇ ਰੋਕ ਲੱਗਦੀ ਤਾਂ ਸ੍ਰੀ ਗਾਂਧੀ ਦੀ ਸੰਸਦ ਮੈਂਬਰ ਵਜੋਂ ਬਹਾਲੀ ਦਾ ਰਾਹ ਖੁੱਲ੍ਹ ਜਾਂਦਾ। ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਉਹ ਇਸ ਫੈਸਲੇ ਨੂੰ ਚੁਣੌਤੀ ਦੇਵੇਗੀ।
Advertisement
Advertisement