ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਨੇ ਹਿੰਦੂ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ: ਰਾਣਾ

06:15 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਚੰਡੀਗੜ੍ਹ ਭਾਜਪਾ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸੰਸਦ ਵਿੱਚ ਹਿੰਦੂ ਸਮਾਜ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਕਦੇ ਵੀ ਅਜਿਹੇ ਭਾਸ਼ਣ ਦੇਣ ਵਾਲੇ ਨੇਤਾ ਨੂੰ ਸਵੀਕਾਰ ਨਹੀਂ ਕਰ ਸਕਦਾ ਹੈ। ਇਸ ਬਾਰੇ ਚੰਡੀਗੜ੍ਹ ਭਾਜਪਾ ਦੇ ਮੀਡੀਆ ਕਨਵੀਨਰ ਸੰਜੀਵ ਰਾਣਾ ਨੇ ਕਿਹਾ ਕਿ ਚੋਣਾਂ ਸਮੇਂ ਰਾਹੁਲ ਗਾਂਧੀ ਹਿੰਦੂਆਂ ਨੂੰ ਖ਼ੁਸ਼ ਕਰਨ ਲਈ ਕਦੇ ਮੰਦਰ ਜਾਂਦੇ ਅਤੇ ਕਦੇ ਜਨੇਊ ਪਾਉਂਦੇ ਸਨ, ਪਰ ਅੱਜ ਰਾਹੁਲ ਗਾਂਧੀ ਨੇ ਸੰਸਦ ਵਿੱਚ ਆਪਣੇ ਭਾਸ਼ਣ ਰਾਹੀਂ ਹਿੰਦੂ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਰਾਣਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿੱਚ ਹਿੰਦੂ ਸਮਾਜ ਖ਼ਿਲਾਫ਼ ਅਪਸ਼ਬਦ ਬੋਲ ਕੇ ਸਮਾਜ ਦੇ ਮਾਣ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਕਾਂਗਰਸ ਦੇ ਹਿੰਦੂ ਵਿਰੋਧੀ ਜ਼ਹਿਰ ਨੂੰ ਫੈਲਣ ਨਹੀਂ ਦੇਵੇਗੀ।

Advertisement

Advertisement
Advertisement