For the best experience, open
https://m.punjabitribuneonline.com
on your mobile browser.
Advertisement

ਰਾਹੁਲ ਗਾਂਧੀ ਤਿੰਨ ਦਿਨਾ ਦੌਰੇ ’ਤੇ ਅਮਰੀਕਾ ਪੁੱਜੇ

07:30 AM Sep 09, 2024 IST
ਰਾਹੁਲ ਗਾਂਧੀ ਤਿੰਨ ਦਿਨਾ ਦੌਰੇ ’ਤੇ ਅਮਰੀਕਾ ਪੁੱਜੇ
ਟੈਕਸਾਸ ਪਹੁੰਚਣ ’ਤੇ ਰਾਹੁਲ ਗਾਂਧੀ ਦਾ ਸਵਾਗਤ ਕਰਦੇ ਹੋਏ ਸੈਮ ਪਿਤਰੋਦਾ ਤੇ ਹੋਰ। -ਫੋਟੋ: ਪੀਟੀਆਈ
Advertisement

ਹਿਊਸਟਨ, 8 ਸਤੰਬਰ
ਕਾਂਗਰਸੀ ਆਗੂ ਰਾਹੁਲ ਗਾਂਧੀ ਤਿੰਨ ਦਿਨਾ ਦੌਰੇ ’ਤੇ ਅੱਜ ਅਮਰੀਕਾ ਪੁੱਜੇ। ਇਸ ਦੌਰਾਨ, ਰਾਹੁਲ ਭਾਰਤ ਤੇ ਅਮਰੀਕਾ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ‘ਸਾਰਥਕ ਤੇ ਡੂੰਘਾਈ ਨਾਲ ਗੱਲਬਾਤ’ ਕਰਨਗੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਨੇ ਫੇਸਬੁੱਕ ’ਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਅਮਰੀਕਾ ਦੇ ਟੈਕਸਾਸ ਪ੍ਰਾਂਤ ਦੇ ਡੱਲਾਸ ਵਿੱਚ ਪਰਵਾਸੀ ਭਾਰਤੀਆਂ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਨੇ ਨਿੱਘਾ ਸਵਾਗਤ ਕੀਤਾ, ਜਿਸ ਤੋਂ ਅਸਲ ਵਿੱਚ ਬਹੁਤ ਖੁਸ਼ ਹਾਂ।’’ ਅਮਰੀਕਾ ਪੁੱਜਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਰਾਹੁਲ ਨੇ ਕਿਹਾ, ‘‘ਮੈਂ ਇਸ ਦੌਰੇ ਦੌਰਾਨ ਸਾਰਥਕ ਚਰਚਾ ਅਤੇ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਾਂ, ਜਿਸ ਨਾਲ ਦੋਹਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ।’’ ਉੱਧਰ, ਕਾਂਗਰਸ ਪਾਰਟੀ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਰਾਹੁਲ ਦਾ ਡੱਲਾਸ ਫੋਰਟ ਵਰਥ ਕੌਮਾਂਤਰੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਰਾਹੁਲ ਅਮਰੀਕਾ ਦੇ ਅਧਿਕਾਰਤ ਦੌਰੇ ’ਤੇ ਨਹੀਂ ਆ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਨੂੰ ਕੈਪੀਟਲ ਹਿੱਲ (ਅਮਰੀਕੀ ਸੰਸਦ ਭਵਨ) ਵਿੱਚ ਵੱਖ-ਵੱਖ ਲੋਕਾਂ ਨਾਲ ਵਿਅਕਤੀਗਤ ਤੌਰ ’ਤੇ ਗੱਲਬਾਤ ਕਰਨ ਦਾ ਮੌਕਾ ਮਿਲੇਗਾ।’’ ਰਾਹੁਲ ਗਾਂਧੀ 8 ਤੋਂ 10 ਸਤੰਬਰ ਤੱਕ ਅਮਰੀਕਾ ਦੌਰੇ ’ਤੇ ਰਹਿਣਗੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਅਮਰੀਕਾ ਦੌਰਾ ਹੈ। ਇਸ ਦੌਰਾਨ, ਉਹ ਜੌਰਜਟਾਊਨ ਯੂਨੀਵਰਸਿਟੀ ਤੇ ਟੈਕਸਾਸ ਯੂਨੀਵਰਸਿਟੀ ਵਿੱਚ ਲੋਕਾਂ ਨਾਲ ਸੰਵਾਦ ਕਰਨ ਦੇ ਨਾਲ ਹੀ ਵਾਸ਼ਿੰਗਟਨ ਅਤੇ ਡੱਲਾਸ ਵਿੱਚ ਕਈ ਅਹਿਮ ਮੀਟਿੰਗਾਂ ਕਰਨਗੇ। -ਪੀਟੀਆਈ

Advertisement
Advertisement
Author Image

sukhwinder singh

View all posts

Advertisement