ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਗਾਂਧੀ ਨੂੰ ਤਾਂ ਐੱਮਐੱਸਪੀ ਦਾ ਮਤਲਬ ਤੱਕ ਨਹੀਂ ਪਤਾ: ਸ਼ਾਹ

07:19 AM Sep 28, 2024 IST
ਰੇਵਾੜੀ ਵਿੱਚ ਚੋਣ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕਾਂ ਦਾ ਪਿਆਰ ਕਬੂਲਦੇ ਹੋਏ। -ਫੋਟੋ: ਪੀਟੀਆਈ

ਰੇਵਾੜੀ: ਕਿਸਾਨਾਂ ਦੇ ਹਿੱਤਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਪੁੱਛਿਆ ਕਿ ਕੀ ਉਹ ਐੱਮਐੱਸਪੀ ਦਾ ਪੂਰਾ ਮਤਲਬ ਜਾਣਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ 24 ਫ਼ਸਲਾਂ ਖਰੀਦ ਰਹੀ ਹੈ। ਅਮਿਤ ਸ਼ਾਹ ਨੇ ਰੇਵਾੜੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਅਤੇ ਰਾਖਵਾਂਕਰਨ ਦੇ ਮੁੱਦੇ ’ਤੇ ਕਾਂਗਰਸ ਉੱਤੇ ਨਿਸ਼ਾਨਾ ਸੇਧਿਆ। ਸ਼ਾਹ ਨੇ ਕਿਸਾਨਾਂ ਦੇ ਮੁੱਦਿਆਂ ’ਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੁਝ ਐੱਨਜੀਓ ਨੇ ਰਾਹੁਲ ‘ਬਾਬਾ’ ਨੂੰ ਕਿਹਾ ਹੈ ਕਿ ਐੱਮਐੱਸਪੀ ਦੇ ਨਾਂ ’ਤੇ ਉਨ੍ਹਾਂ ਨੂੰ ਵੋਟਾਂ ਮਿਲਣਗੀਆਂ। ਉਨ੍ਹਾਂ ਪੁੱਛਿਆ, ‘ਰਾਹੁਲ ਬਾਬਾ, ਤੁਸੀਂ ਐੱਮਐੱਸਪੀ ਦਾ ਪੂਰਾ ਨਾਂ ਜਾਣਦੇ ਹੋ? ਕੀ ਤੁਸੀਂ ਇਹ ਵੀ ਜਾਣਦੇ ਹੋ ਕਿ ਕਿਹੜੀ ਹਾੜੀ ਦੀ ਫ਼ਸਲ ਹੈ ਅਤੇ ਕਿਹੜੀ ਸਾਉਣੀ ਦੀ ਫ਼ਸਲ ਹੈ?’
ਸ਼ਾਹ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਐੱਸਐੱਸਪੀ ’ਤੇ 24 ਫ਼ਸਲਾਂ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ, ‘ਹਰਿਆਣਾ ਦੇ ਕਾਂਗਰਸ ਨੇਤਾ ਦੱਸਣ ਕਿ ਕਿਹੜਾ ਕਾਂਗਰਸ ਸ਼ਾਸਿਤ ਰਾਜ ਇੰਨੀਆਂ ਫ਼ਸਲਾਂ ਖਰੀਦ ਰਿਹਾ ਹੈ।’ ਸ਼ਾਹ ਨੇ ਪੁੱਛਿਆ, ‘ਕਰਨਾਟਕ ਅਤੇ ਤਿਲੰਗਾਨਾ ਵਿੱਚ ਐੱਮਐੱਸਪੀ ’ਤੇ ਕਿੰਨੀਆਂ ਫ਼ਸਲਾਂ ਖ਼ਰੀਦੀਆਂ ਜਾ ਰਹੀਆਂ ਹਨ?’ ਉਨ੍ਹਾਂ ਕਿਹਾ, ‘ਕਾਂਗਰਸ ਸ਼ਾਸਨ ਦੌਰਾਨ ਝੋਨੇ ਦੀ ਖ਼ਰੀਦ 1300 ਰੁਪਏ ਪ੍ਰਤੀ ਕੁਇੰਟਲ ਸੀ ਪਰ ਹੁਣ 2300 ਰੁਪਏ ਪ੍ਰਤੀ ਕੁਇੰਟਲ ’ਤੇ ਝੋਨਾ ਖਰੀਦਿਆ ਜਾਂਦਾ ਹੈ ਅਤੇ ਜੇ ਤੁਸੀਂ ਹਰਿਆਣਾ ਵਿੱਚ ਭਾਰਤ ਦੀ ਸਰਕਾਰ ਚੁਣਦੇ ਹੋ ਤਾਂ ਅਸੀਂ 3100 ਰੁਪਏ ਪ੍ਰਤੀ ਕੁਇੰਟਲ ’ਤੇ ਝੋਨਾ ਖਰੀਦਾਂਗੇ।’ ਅਮਿਤ ਸ਼ਾਹ ਨੇ ਕਿਹਾ ਕਿ ਇਹ ਨਰਿੰਦਰ ਮੋਦੀ ਸਰਕਾਰ ਹੈ, ਜਿਸ ਨੇ ‘ਵਨ ਰੈਂਕ ਵਨ ਪੈਨਸ਼ਨ’ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਨੂੰ ਪੂਰਾ ਕੀਤਾ ਹੈ। -ਪੀਟੀਆਈ

Advertisement

Advertisement