ਮ੍ਰਿਤਕ ਦਲਿਤ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ
07:13 AM Aug 21, 2024 IST
ਰਾਏਬਰੇਲੀ, 20 ਅਗਸਤ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਉਸ 22 ਸਾਲਾ ਦਲਿਤ ਨੌਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਿਸ ਨੂੰ ਕੁਝ ਦਿਨ ਪਹਿਲਾਂ ਸਾਲੋਨ ਇਲਾਕੇ ’ਚ ਗੋਲੀ ਮਾਰ ਦਿੱਤੀ ਗਈ ਸੀ। ਰਾਹੁਲ ਗਾਂਧੀ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਇਸ ਇਲਾਕੇ ਦੇ ਲੋਕ ਗੁੱਸੇ ’ਚ ਹਨ ਕਿਉਂਕਿ ਇਸ ਕਤਲ ਲਈ ਜ਼ਿੰਮੇਵਾਰ ਮੁੱਖ ਸਰਗਣੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਭੁਵਲਪੁਰ ਸਿਸਨੀ ਪਿੰਡ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਇੱਥੇ ਸਾਰੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ ਕਿਉਂਕਿ ਇਕ ਦਲਿਤ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਸਾਰੇ ਪਰਿਵਾਰ ਨੂੰ ਧਮਕਾਇਆ ਜਾ ਰਿਹਾ ਹੈ। ਇੱਕ ਵਿਅਕਤੀ ਮਾਰਿਆ ਗਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।’ ਪੀੜਤ ਪਰਿਵਾਰ ਨਾਲ ਮੁਲਾਕਾਤ ਮਗਰੋਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਦਬਾਅ ਪਾਉਣਗੇ। -ਪੀਟੀਆਈ
Advertisement
Advertisement