For the best experience, open
https://m.punjabitribuneonline.com
on your mobile browser.
Advertisement

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ

06:23 PM Jun 27, 2024 IST
ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ
(ANI Photo/Sansad TV)
Advertisement

ਨਵੀਂ ਦਿੱਲੀ, 27 ਜੂਨ

Advertisement

ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲੋਕ ਸਭਾ ਸਪੀਕਰ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ 'ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਫ਼ ਤੌਰ 'ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਪੀਕਰ ਨਾਲ ਕਈ ਵਿਸ਼ਿਆਂ 'ਤੇ ਗੱਲਬਾਤ ਕੀਤੀ ਅਤੇ ਵਿਰੋਧੀ ਧਿਰ ਦੇ ਨੇਤਾ ਦੇ ਤੌਰ 'ਤੇ ਕਿਹਾ ਹੈ ਕਿ ਇਸ ਵਿਸ਼ੇ ਨੂੰ ਸਪੀਕਰ ਦੇ ਹਵਾਲੇ ਤੋਂ ਬਚਾਇਆ ਜਾ ਸਕਦਾ ਸੀ। ਵੇਣੂਗੋਪਾਲ ਨੇ ਵੱਖਰੇ ਤੌਰ 'ਤੇ ਸਪੀਕਰ ਨੂੰ ਪੱਤਰ ਵੀ ਲਿਖਿਆ, ਜਿਸ ਵਿਚ ਉਨ੍ਹਾਂ ਦੇ ਪਹਿਲੇ ਕੰਮ ਵਜੋਂ ਐਮਰਜੈਂਸੀ 'ਤੇ ਮਤਾ ਲਿਆਉਣ ਬਾਰੇ ਨਾਰਾਜ਼ਗੀ ਜ਼ਹਿਰ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਚੁਣੇ ਜਾਣ ਤੋਂ ਬਾਅਦ ਬਿਰਲਾ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸੰਵਿਧਾਨ 'ਤੇ ਐਮਰਜੈਂਸੀ ਥੋਪਣ ਦੀ ਨਿੰਦਾ ਵਾਲਾ ਮਤਾ ਪੜ੍ਹਿਆ, ਜਿਸਦਾ ਕਾਂਗਰਸ ਮੈਂਬਰਾਂ ਵੱਲੋਂ ਸੰਸਦ ਵਿਚ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ।

Advertisement
Tags :
Author Image

Puneet Sharma

View all posts

Advertisement
Advertisement
×