ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ ਦੇ ਜਿਰੀਬਾਮ ਪਹੁੰਚੇ ਰਾਹੁਲ ਗਾਂਧੀ

12:30 PM Jul 08, 2024 IST
ਸਿਲਚਰ ਹਵਾਈ ਅੱਡੇ ’ਤੇ ਰਾਹੁਲ ਗਾਂਧੀ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਵਰਕਰ। -ਫੋਟੋ: ਪੀਟੀਆਈ

ਇੰਫਾਲ, 8 ਜੁਲਾਈ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਇਕ ਰਾਹਤ ਕੈਂਪ ਦਾ ਦੌਰਾ ਕੀਤਾ। ਕਾਂਗਰਸ ਦੇ ਇਕ ਆਗੂ ਨੇ ਦੱਸਿਆ ਕਿ ਰਾਹੁਲ ਜਿਰੀਬਾਮ ਹਾਇਰ ਸੈਕੰਡਰੀ ਸਕੂਲ ਵਿੱਚ ਬਣਾਏ ਰਾਹਤ ਕੈਂਪ ਵਿੱਚ ਪਹੁੰਚੇ ਅਤੇ ਉਸ ਵਿੱਚ ਰਹਿ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ, ‘‘ਜਿਰੀਬਾਮ ਰਾਹਤ ਕੈਂਪ ਵਿੱਚ ਰਾਹੁਲ ਨੇ ਅੰਦਰੂਨੀ ਤੌਰ ’ਤੇ ਵਿਸਥਾਪਿਤ ਲੋਕਾਂ ਨਾਲ ਗੱਲਬਾਤ ਕੀਤੀ।’’ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ, ਰਾਹੁਲ ਨੇ ਅਸਾਮ ਵਿੱਚ ਇਕ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਸੜਕੀ ਮਾਰਗ ਰਾਹੀਂ ਜਿਰੀਬਾਮ ਪਹੁੰਚੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਸਾਮ ਦੇ ਸਿਲਚਰ ਵਿੱਚ ਪੈਂਦੇ ਕੁੰਭੀਗ੍ਰਾਮ ਹਵਾਈ ਅੱਡੇ ’ਤੇ ਪਹੁੰਚੇ। ਹਵਾਈ ਅੱਡੇ ’ਤੇ ਅਸਾਮ ਕਾਂਗਰਸ ਦੇ ਪ੍ਰਧਾਨ ਭੂਪੇਨ ਬੋਰਾ ਅਤੇ ਸੂਬੇ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਪਾਰਟੀ ਆਗੂਆਂ ਨੇ ਰਾਹੁਲ ਦਾ ਸਵਾਗਤ ਕੀਤਾ। ਬੋਰਾ ਨੇ ਰਾਹੁਲ ਨੂੰ ਇਕ ਮੰਗ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਆਏ ਤਬਾਹਕੁਨ ਹੜ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਮੂਹਰੇ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਨੂੰ ਲੋੜੀਂਦੀ ਰਾਹਤ ਅਤੇ ਹੜ੍ਹਾਂ ਕਾਰਨ ਹੋਏ ਗੰਭੀਰ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। ਬੋਰਾ ਨੇ ਕਿਹਾ, ‘‘ਸਾਡੇ ਦਰਦ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਅਸੀਂ ਤੁਹਾਡੇ ਧੰਨਵਾਦੀ ਹੋਵਾਂਗੇ।’’ -ਪੀਟੀਆਈ

Advertisement

Advertisement