ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਦਰਜ ਮਾਣਹਾਨੀ ਮਾਮਲੇ ’ਚ ਬੰਗਲੌਰ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦਿੱਤੀ

11:28 AM Jun 07, 2024 IST

ਬੰਗਲੌਰ, 7 ਜੂਨ
ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ 'ਚ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਅੱਜ ਇੱਥੇ ਵਿਸ਼ੇਸ਼ ਅਦਾਲਤ ਪਹੁੰਚੇ ਤੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਕੇਸ ਭਾਜਪਾ ਦੀ ਕਰਨਾਟਕ ਇਕਾਈ ਨੇ ਪਿਛਲੇ ਸਾਲ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਮੁੱਖ ਅਖਬਾਰਾਂ ਵਿੱਚ ਇਤਰਾਜ਼ਯੋਗ ਇਸ਼ਤਿਹਾਰ ਜਾਰੀ ਕਰਨ ਲਈ ਦਰਜ ਕਰਵਾਇਆ ਸੀ। ਇਨ੍ਹਾਂ 'ਚ ਸੂਬੇ ਦੀ ਤੱਤਕਾਲੀ ਭਾਜਪਾ ਸਰਕਾਰ ’ਤੇ 2019 ਤੋਂ 2023 ਤੱਕ ਆਪਣੇ ਸ਼ਾਸਨ ਦੌਰਾਨ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਗਾਇਆ ਗਿਆ ਸੀ। 1 ਜੂਨ ਨੂੰ ਅਦਾਲਤ ਨੇ ਇਸ ਮਾਮਲੇ 'ਚ ਮੁੱਖ ਮੰਤਰੀ ਸਿੱਧਰਮਈਆ ਅਤੇ ਉਪ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਰਾਹੁਲ ਨੂੰ 7 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ।

Advertisement

Advertisement