ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਗਾਂਧੀ ਦੀ ਵਿਰੋਧੀ ਧਿਰ ਦੇ ਨੇਤਾ ਵਜੋਂ ਹੋਵੇਗੀ ਅਸਲੀ ਪਰਖ: ਅਮਰਤਿਆ ਸੇਨ

07:39 PM Jul 16, 2024 IST

ਬੋਲਪੁਰ (ਪੱਛਮੀ ਬੰਗਾਲ), 16 ਜੁਲਾਈ

Advertisement

ਨੋਬੇਲ ਐਵਾਰਡ ਜੇਤੂ ਅਰਥਸ਼ਾਸ਼ਤਰੀ ਅਮਰਤਿਆ ਸੇਨ ਨੇ ਰਾਹੁਲ ਗਾਂਧੀ ਨੂੰ ਇੱਕ ਹੰਢਿਆ ਹੋਇਆ ਆਗੂ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਅਸਲੀ ਪਰਖ ਇਸ ਨਾਲ ਹੋਵੇਗੀ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਐੱਨਡੀਏ ਸਰਕਾਰ ਦੇ ਸ਼ਾਸਨ ਦੌਰਾਨ ਉਹ ਸੰਸਦ ’ਚ ਵਿਰੋਧੀ ਧਿਰ ਦੀ ਅਗਵਾਈ ਕਿਸ ਤਰ੍ਹਾਂ ਕਰਦੇ ਹਨ। ਸੇਨ ਨੇ ਇਹ ਵੀ ਆਖਿਆ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ ਉਨ੍ਹਾਂ ਨੂੰ ਕੌਮੀ ਆਗੂ ਵਜੋਂ ਉਭਾਰਿਆ ਹੈ ਸਗੋਂ ਦੇਸ਼ ਦੇ ਸਿਆਸੀ ਭੂ-ਦ੍ਰਿਸ਼ ਨੂੰ ਵੀ ਹੁਲਾਰਾ ਦਿੱਤਾ ਹੈ। ਸੇਨ ਨੇ ਆਖਿਆ, ‘‘ਮੈਨੂੰ ਲੱਗਦਾ ਹੈ ਕਿ ਉਹ (ਰਾਹੁਲ) ਹੁਣ ਕਾਫੀ ਹੰਢਿਆ ਹੋਇਆ ਵਿਅਕਤੀ ਹੈ। ਮੈਂ ਉਸ ਨੂੰ ਉਦੋਂ ਤੋਂ ਜਾਣਦਾ ਹਾਂ ਜਦੋਂ ਉਹ ਟ੍ਰਿਨਿਟੀ ਕਾਲਜ ਦਾ ਵਿਦਿਆਰਥੀ ਸੀ। ਕਾਂਗਰਸੀ ਨੇਤਾ ਨੂੰ ਰਾਜਨੀਤੀ ’ਚ ਆਪਣੇ ਸ਼ੁਰੂਆਤੀ ਦਿਨਾਂ ’ਚ ਭਾਵੇਂ ਕੁਝ ਔਕੜਾਂ ਸਹਿਣੀਆਂ ਪਈਆਂ ਪਰ ਲੰਘੇ ਕੁਝ ਸਾਲਾਂ ’ਚ ਉਸ ਵਿੱਚ ਕਾਫੀ ਤਬਦੀਲੀ ਆਈ ਹੈ। -ਪੀਟੀਆਈ

Advertisement
Advertisement
Advertisement