ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ ਗਾਂਧੀ ਵਾਇਨਾਡ ਤੇ ਰਾਏਬਰੇਲੀ ਤੋਂ ਜਿੱਤੇ

11:47 PM Jun 04, 2024 IST
ਨਵੀਂ ਦਿੱਲੀ ਵਿੱਚ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 4 ਜੂਨ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੇ ਕੇਰਲਾ ਦੇ ਵਾਇਨਾਡ ਸੰਸਦੀ ਹਲਕਿਆਂ ’ਤੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਹਨ। ਉਨ੍ਹਾਂ ਵਾਇਨਾਡ ਲੋਕ ਸਭਾ ਹਲਕੇ ਤੋਂ ਸੀਪੀਆਈ ਦੀ ਐਨੀ ਰਾਜਾ ਨੂੰ 3.5 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਇਸੇ ਤਰ੍ਹਾਂ ਕਾਂਗਰਸੀ ਆਗੂ ਨੇ ਰਾਏਬਰੇਲੀ ਸੀਟ ’ਤੇ 3.9 ਲੱਖ ਤੋਂ ਵੱਧ ਵੋਟਾਂ ਤੋਂ ਜਿੱਤ ਦਰਜ ਕੀਤੀ ਹੈ। ਦੋਵੇਂ ਸੀਟਾਂ ਜਿੱਤਣ ਮਗਰੋਂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਫਿਲਹਾਲ ਫ਼ੈਸਲਾ ਨਹੀਂ ਲਿਆ ਹੈ ਕਿ ਉਹ ਦੋਹਾਂ ਵਿੱਚੋਂ ਕਿਹੜੀ ਸੀਟ ਆਪਣੇ ਕੋਲ ਰੱਖਣਗੇ। ਉਨ੍ਹਾਂ ਇਨ੍ਹਾਂ ਜਿੱਤਾਂ ਲਈ ਦੋਹਾਂ ਲੋਕ ਸਭਾ ਹਲਕਿਆਂ ਦੇ ਵੋਟਰਾਂ ਦਾ ਧੰਨਵਾਦ ਕੀਤਾ। ਇੱਥੇ ਕਾਂਗਰਸ ਦੀ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਨੇ ਕਿਹਾ, ‘‘ਮੈਂ ਰਾਏਬਰੇਲੀ ਤੇ ਵਾਇਨਾਡ ਤੋਂ ਜਿੱਤ ਹਾਸਲ ਕੀਤੀ ਹੈ। ਮੈਂ ਵੋਟਰਾਂ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਤੈਅ ਕਰਨਾ ਹੈ ਕਿ ਕਿਹੜੀ ਸੀਟ ਆਪਣੇ ਕੋਲ ਰੱਖਾਂ। ਮੈਂ ਅਜੇ ਤੱਕ ਫ਼ੈਸਲਾ ਨਹੀਂ ਲਿਆ ਹੈ।’’ -ਪੀਟੀਆਈ

Advertisement

Advertisement
Advertisement