ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਗਾਂਧੀ ਦਾ ਬਿਆਨ ਸਿੱਖ ਵਿਰੋਧੀ ਨਹੀਂ: ਸਿਰਸਾ

09:54 AM Sep 25, 2024 IST

ਪਟਿਆਲਾ:

Advertisement

ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਤੇ ਪੰਥਕ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਵਿਰੋਧੀ ਨਹੀਂ ਹੈ ਸਗੋਂ ਭਾਰਤ ’ਚ ਸਿੱਖਾਂ ਸਮੇਤ ਘੱਟ ਗਿਣਤੀਆਂ ’ਤੇ ਹੋ ਰਹੇ ਜ਼ੁਲਮ ਦੀ ਗਵਾਈ ਭਰਦਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਸੰਸਥਾਵਾਂ, ਪੰਥਕ ਸਿਆਸੀ ਪਾਰਟੀਆਂ ਨੂੰ ਆਪੋ- ਆਪਣਾ ਪ੍ਰਤੀਕਰਮ ਦੇਣਾ ਚਾਹੀਦਾ ਹੈ। ਉਨ੍ਹਾਂ ਇਥੇ ਕਿਹਾ ਕਿ ਪੰਥਕ ਸੰਸਥਾਵਾਂ, ਪੰਥਕ ਸਿਆਸੀ ਪਾਰਟੀਆਂ ਦੀ ਰਾਹੁਲ ਗਾਂਧੀ ਦੇ ਬਿਆਨ ਪ੍ਰਤੀ ਚੁੱਪ ਪੰਥ ਦੇ ਭਵਿੱਖ ਲਈ ਖ਼ਤਰਨਾਕ ਹੈ, ਕਿਉਂਕਿ ਇਹ ਚੁੱਪ ਪੰਥਕ ਵਿਰੋਧੀ ਤਾਕਤਾਂ ਨੂੰ ਹੋਰ ਬਲ ਦੇ ਰਹੀ ਹੈ। -ਪੱਤਰ ਪ੍ਰੇਰਕ

Advertisement
Advertisement