ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹੁਲ, ਪ੍ਰਿਯੰਕਾ, ਮੋਦੀ ਤੇ ਹੋਰ ਆਗੂਆਂ ਵੱਲੋਂ ਖੜਗੇ ਨੂੰ ਜਨਮ ਦਿਨ ਦੀ ਵਧਾਈ

08:03 AM Jul 22, 2024 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ। -ਫੋਟੋ: ਏਐੱਨਆਈ

ਨਵੀਂ ਦਿੱਲੀ, 21 ਜੁਲਾਈ
ਵੱਖ-ਵੱਖ ਕਾਂਗਰਸੀ ਆਗੂਆਂ ਨੇ ਅੱਜ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਜਨਮ ਦਿਨ ਦੀ ਮੁਬਾਰਬਾਦ ਦਿੱਤੀ। ਖੜਗੇ ਅੱਜ 82 ਸਾਲਾਂ ਦੇ ਹੋ ਗਏ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਲੋਕ ਹਿੱਤ ਵਿੱਚ ਖੜਗੇ ਦੀ ਅਣਥੱਕ ਸੇਵਾ ਤੇ ਸਮਰਪਣ ਇਕ ਪ੍ਰੇਰਨਾ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਖੜਗੇ ਨੂੰ ਵਧਾਈ ਦਿੰਦਿਆਂ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ, ‘‘ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਸਮਾਜਿਕ ਨਿਆਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਟੱਲ ਹੈ।’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਖੜਗੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਤੇ ਸਿਹਤਯਾਬੀ ਦੀ ਕਾਮਨਾ ਕੀਤੀ। ਇਸੇ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਆਗੂ ਸੁਪ੍ਰਿਯਾ ਸੂਲੇ ਅਤੇ ਕਈ ਕਾਂਗਰਸੀ ਆਗੂਆਂ ਨੇ ਖੜਗੇ ਨੂੰ ਜਨਮ ਦਿਨ ਦਿਨ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ, ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਅਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਵੀ ਖੜਗੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। -ਪੀਟੀਆਈ

Advertisement

Advertisement
Advertisement