ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਪਹਿਲਾਂ ਹਿੰਦੂ ਸਮਾਜ ਬਾਰੇ ਗਿਆਨ ਪ੍ਰਾਪਤ ਕਰੇ: ਨਾਇਬ ਸੈਣੀ

07:16 AM Jul 04, 2024 IST
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ।

ਪ੍ਰਭੂ ਦਿਆਲ
ਸਿਰਸਾ, 3 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਹਿੰਦੂ ਸਮਾਜ ਬਾਰੇ ਹੋਰ ਗਿਆਨ ਪ੍ਰਾਪਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿੱਚ ਹਿੰਦੂਆਂ ਦਾ ਕਥਿਤ ਤੌਰ ’ਤੇ ਅਪਮਾਨ ਕੀਤਾ ਹੈ। ਰਾਹੁਲ ਗਾਂਧੀ ਤੀਜੀ ਵਾਰ ਹਾਰ ਤੋਂ ਬਾਅਦ ਬੁਖਲਾਹਟ ਵਿੱਚ ਹਨ ਜਿਸ ਕਾਰਨ ਉਹ ਸੰਸਦ ਵਿੱਚ ਝੂਠ ਬੋਲ ਕੇ ਹਿੰਦੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅੱਜ ਇਥੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਕਈ ਯੋਜਨਾਵਾਂ ਦਾ ਉਦਘਾਟਨ ਤੇ ਕਈਆਂ ਦੇ ਨੀਂਹ ਪੱਥਰ ਰੱਖਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਸੈਣੀ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੀ ਤੀਜੀ ਵਾਰ ਦੀ ਹਾਰ ਤੋਂ ਬੁਖ਼ਲਾਹਟ ਵਿੱਚ ਹਨ ਜਿਸ ਕਾਰਨ ਉਹ ਹਿੰਦੂ ਸਮਾਜ ਨੂੰ ਹਿੰਸਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਗੁੱਟਬਾਜ਼ੀ ਦਾ ਸ਼ਿਕਾਰ ਹੈ। ਇੱਥੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਇਸ ਤੋਂ ਪਹਿਲਾਂ ਦੇਸ਼ੂਯੋਧਾ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਪੰਚਾਇਤ ਭਵਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਵਿੱਚ ਸ਼ਾਮਲ ਕੀਤਾ। ਇਸ ਮਗਰੋਂ ਉਨ੍ਹਾਂ ਨੇ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕਰਵਾਏ ਪ੍ਰੋਗਰਾਮ ਵਿੱਚ 78 ਕਰੋੜ ਰੁਪਏ ਤੋਂ ਵੱਧ ਦੇ 13 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ 67 ਕਰੋੜ 66 ਲੱਖ 72 ਹਜ਼ਾਰ ਰੁਪਏ ਦੀ ਲਾਗਤ ਵਾਲੇ 8 ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ, ਡਾ. ਅਸ਼ੋਕ ਤੰਵਰ, ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਅਮਨ ਚੋਪੜਾ ਹਾਜ਼ਰ ਸਨ।

Advertisement

Advertisement