ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਛਾਪਾ

08:59 AM Aug 26, 2024 IST

ਪੱਤਰ ਪ੍ਰੇਰਕ
ਜਲਾਲਾਬਾਦ 25 ਅਗਸਤ
ਨੇੜਲੇ ਪਿੰਡ ਸੁਖੇਰਾ ਬੋਦਲਾ ‘ਚ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ। ਜਾਣਕਾਰੀ ਅਨੁਸਾਰ ਸੁਖੇਰਾ ਬੋਦਲਾ ਪਿੰਡ ਵਿੱਚ ਰੇਤ ਦੀ ਖੱਡ ਚੱਲ ਰਹੀ ਸੀ ਅਤੇ ਵਿਭਾਗ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਨਿਯਮਾਂ ਦੇ ਉਲਟ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਅੱਜ ਮਾਈਨਿੰਗ ਟੀਮਾਂ ਨੇ ਪਹੁੰਚ ਕੇ ਪੁਲੀਸ ਵਿਭਾਗ ਨਾਲ ਸਾਂਝੇ ਤੌਰ ਉਤੇ ਕਾਰਵਾਈ ਕੀਤੀ। ਇਸ ਮੌਕੇ ਛਾਪੇ ਦੌਰਾਨ 2 ਪੋਪਲਾਈਨ ਅਤੇ 1 ਜੇਸੀਬੀ ਸਣੇ ਹੋਰ ਵੱਡੇ ਵਾਹਨ ਬਰਾਮਦ ਕੀਤੇ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਈਨਿੰਗ ਅਫਸਰ ਗਿਤੇਸ਼ ਉਪਵੇਜਾ ਨੇ ਦੱਸਿਆ ਕਿ ਮੌਕੇ ਉਤੇ ਕਾਫੀ ਖਾਮੀਆਂ ਪਾਈਆਂ ਗਈਆਂ ਅਤੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

Advertisement