ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕੰਦ ਲਾਲ ਸਿਵਲ ਹਸਪਤਾਲ ’ਚ ਛਾਪਾ

08:52 AM Jun 28, 2024 IST
ਯਮੁਨਾਨਗਰ ਦੇ ਮੁਕੰਦ ਲਾਲ ਸਿਵਲ ਹਸਪਤਾਲ ’ਚ ਜਾਂਚ ਕਰਦੇ ਹੋਏ ਅਧਿਕਾਰੀ।

ਦਵਿੰਦਰ ਸਿੰਘ
ਯਮੁਨਾਨਗਰ, 27 ਜੂਨ
ਮੁੱਖ ਮੰਤਰੀ ਉਡਣ ਦਸਤੇ ਨੇ ਅੱਜ ਸ਼ਹਿਰ ਦੇ ਮੁਕੰਦ ਲਾਲ ਸਿਵਲ ਹਸਪਤਾਲ ਵਿੱਚ ਛਾਪਾ ਮਾਰਿਆ। ਟੀਮ ਨੇ ਨਸ਼ਾਮੁਕਤੀ ਸੁਵਿਧਾ ਕੇਂਦਰ ਅਤੇ ਐਂਬੂਲੈਂਸ ਕੰਟਰੋਲ ਰੂਮ ਦਾ ਨਿਰੀਖਣ ਕੀਤਾ। ਜਾਂਚ ਦੌਰਾਨ ਐਂਬੂਲੈਂਸ ਦੇ ਸੀਸੀਟੀਵੀ ਕੈਮਰੇ ਅਤੇ ਜੀਪੀਐੱਸ ਬੰਦ ਪਾਏ ਗਏ। ਅੱਜ ਸਵੇਰੇ ਮੁੱਖ ਮੰਤਰੀ ਉਡਣ ਦਸਤੇ ਦੇ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਏਐੱਸਆਈ ਬਲਵੰਤ ਸਿੰਘ, ਐੱਚਸੀ ਵਿਜੇਂਦਰ, ਡਿਊਟੀ ਮੈਜਿਸਟਰੇਟ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਰਾਕੇਸ਼ ਕੁਮਾਰ ਅਤੇ ਕਲਰਕ ਰਾਹੁਲ ਦੇ ਨਾਲ ਮੁਕੰਦ ਲਾਲ ਸਿਵਲ ਹਸਪਤਾਲ ਵਿੱਚ ਛਾਪਾ ਮਾਰਿਆ। ਸਭ ਤੋਂ ਪਹਿਲਾਂ ਟੀਮ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਟੀਮ ਨਸ਼ਾਮੁਕਤੀ ਕੇਂਦਰ ਵਿੱਚ ਪਹੁੰਚੀ ਅਤੇ ਇੱਥੇ ਦਾਖਲ ਨਸ਼ੇ ਦੇ ਆਦੀ ਮਰੀਜ਼ਾਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਐਂਬੂਲੈਂਸ ਕੰਟਰੋਲ ਰੂਮ ਦਾ ਨਿਰੀਖਣ ਕੀਤਾ ਅਤੇ ਇੱਥੇ ਡਾਇਲ 112 ਰਾਹੀਂ ਆਉਣ ਵਾਲੀਆਂ ਕਾਲਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਮਰੀਜ਼ਾਂ ਨਾਲ ਗੱਲ ਵੀ ਕੀਤੀ, ਜਿਨ੍ਹਾਂ ਨੂੰ ਡਾਇਲ 112 ’ਤੇ ਕਾਲ ਕਰਨ ’ਤੇ ਐਂਬੂਲੈਂਸ ਰਾਹੀਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇੱਥੇ ਕੰਮ ਤਸੱਲੀਬਖਸ਼ ਪਾਇਆ ਗਿਆ। ਇਸ ਤੋਂ ਬਾਅਦ ਟੀਮ ਨੇ ਐਂਬੂਲੈਂਸ ਦੀ ਜਾਂਚ ਕੀਤੀ, ਜਿਸ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ। ਐਂਬੂਲੈਂਸ ਦਾ ਸੀਸੀਟੀਵੀ ਕੈਮਰਾ ਅਤੇ ਜੀਪੀਐੱਸ ਬੰਦ ਪਾਇਆ ਗਿਆ, ਜਿਸ ਬਾਰੇ ਫਲੀਟ ਮੈਨੇਜਰ ਸਚਿਨ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਮੁੱਖ ਦਫਤਰ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨਿਰੀਖਣ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ, ਜਿਸ ਨੂੰ ਮੁੱਖ ਦਫਤਰ ਭੇਜ ਦਿੱਤਾ ਜਾਵੇਗਾ।

Advertisement

Advertisement
Advertisement