ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਟੇਟ ਕਰਾਈਮ ਯੂਨਿਟ ਦੀ ਟੀਮ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਛਾਪੇ

09:04 AM Jul 22, 2024 IST

ਪੱਤਰ ਪ੍ਰੇਰਕ
ਰਤੀਆ, 21 ਜੁਲਾਈ
ਸਟੇਟ ਕਰਾਈਮ ਯੂਨਿਟ ਦੀ ਟੀਮ ਨੇ ਬਾਲ ਮਜ਼ਦੂਰੀ ਰੋਕਣ ਲਈ ਸ਼ਹਿਰ ਦੇ ਅਨੇਕਾਂ ਥਾਵਾਂ ’ਤੇ ਛਾਪੇ ਮਾਰੇ। ਸਟੇਟ ਕ੍ਰਾਈਮ ਦੀ ਟੀਮ ਨੇ ਬਾਲ ਮਜ਼ਦੂਰੀ ਰੋਕਣ ਲਈ ਸ਼ੁਰੂ ਕੀਤੀ ਇਸ ਕਾਰਵਾਈ ਉਪਰੰਤ ਸ਼ਹਿਰ ਦੇ ਅਨੇਕਾਂ ਦੁਕਾਨਦਾਰਾਂ ਵਿੱਚ ਹੜਕੰਪ ਮੱਚ ਗਿਆ ਅਤੇ ਜਿਨ੍ਹਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ’ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਲਈ ਰੱਖੇ ਸੀ, ਉਨ੍ਹਾਂ ਨੂੰ ਆਨੇ ਬਹਾਨੇ ਹੀ ਰੁਪੋਸ਼ ਕਰ ਦਿੱਤਾ। ਸਟੇਟ ਕਰਾਈਮ ਯੂਨਿਟ ਫਤਿਆਬਾਦ ਦੇ ਸਬ ਇੰਸਪੈਕਟਰ ਰਘਵੀਰ ਸਿੰਘ ਦੀ ਅਗਵਾਈ ਵਿੱਚ ਪਹੁੰਚੀ ਟੀਮ ਨੇ ਸ਼ਹਿਰ ਦੇ ਫਤਿਆਬਾਦ ਰੋਡ, ਬੁਢਲਾਡਾ ਰੋਡ, ਸੰਜੇ ਗਾਂਧੀ ਚੌਂਕ, ਭਗਤ ਸਿੰਘ ਚੌਂਕ, ਮੇਨ ਬਾਜ਼ਾਰ, ਟੋਹਾਣਾ ਰੋਡ ਅਤੇ ਪੁਰਾਣਾ ਬਾਜ਼ਾਰ ਇਲਾਕੇ ਦੇ ਅਨੇਕਾਂ ਦੁਕਾਨਾਂ ’ਤੇ ਛਾਪੇ ਮਾਰੇ ਗਏ। ਸਬ-ਇੰਸਪੈਕਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ ’ਤੇ ਹੀ ਬਾਲ ਮਜ਼ਦੂਰੀ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਅਨੇਕਾਂ ਹੋਟਲਾਂ, ਢਾਬਿਆਂ, ਚਾਹ ਦੀਆਂ ਦੁਕਾਨਾਂ, ਕਨਫੈਕਸ਼ਨਰੀ, ਰੇਹੜੀਆਂ ਅਤੇ ਹੋਰ ਥਾਵਾਂ ਦਾ ਦੌਰਾ ਕੀਤਾ ਗਿਆ ਹੈ। ਅਨੇਕਾਂ ਥਾਵਾਂ ’ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਕਰਦੇ ਹੋਏ ਮਿਲੇ ਹਨ, ਜਿਨ੍ਹਾਂ ਦੀ ਰਿਪੋਰਟ ਤਿਆਰ ਕਰ ਕੇ ਸਬੰਧਤ ਵਿਭਾਗ ਨੂੰ ਸੌਂਪ ਦਿੱਤੀ ਗਈ ਹੈ, ਜਿੱਥੇ ਘੱਟ ਉਮਰ ਦੇ ਬੱਚੇ ਕੰਮ ਕਰਦੇ ਮਿਲੇ ਹਨ, ਉੱਥੇ ਦੇ ਸਬੰਧਤ ਦੁਕਾਨਦਾਰਾਂ ਨੂੰ ਵੀ ਵਿਸ਼ੇਸ਼ ਨੋਟਿਸ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਬਾਲ ਮਜ਼ਦੂਰੀ ਐਕਟ ਦੀ ਪਾਲਣਾ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ ਰੋਕਣ ਲਈ ਹੀ ਚਾਈਲਡ ਲਾਈਨ ਇੰਡੀਆ ਫੈਡਰੇਸ਼ਨ ਵੱਲੋਂ ਵਿਸ਼ੇਸ਼ ਨਿਯਮ ਬਣਾਏ ਗਏ ਹਨ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਵੱਖ-ਵੱਖ ਸੈੱਲ ਵੀ ਕਾਇਮ ਕੀਤੇ ਗਏ ਹਨ। ਇਸੇ ਤਹਿਤ ਹੀ ਉਨ੍ਹਾਂ ਦੀ ਟੀਮ ਵੱਲੋਂ ਅੱਜ ਸ਼ਹਿਰ ਦੇ ਜ਼ਿਆਦਾਤਰ ਥਾਵਾਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਜਾਂਚ ਪੜਤਾਲ ਕੀਤੀ ਗਈ ਹੈ।

Advertisement

Advertisement
Advertisement