ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਲਾਟ ਖਰੀਦ ਮਾਮਲੇ ਵਿੱਚ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਛਾਪੇ

10:38 PM Sep 25, 2023 IST
ਪਿੰਡ ਬਾਦਲ ਵਿੱਚ ਮਨਪ੍ਰੀਤ ਬਾਦਲ ਦੀ ਰਿਹਾਇਸ਼ ਵਿਖੇ ਵਿਜੀਲੈਂਸ ਦੇ ਛਾਪੇ ਦੌਰਾਨ ਤਾਇਨਾਤ ਪੁਲੀਸ ਮੁਲਾਜ਼ਮ।

ਇਕਬਾਲ ਸਿੰਘ ਸ਼ਾਂਤ

Advertisement

ਲੰਬੀ, 25 ਸਤੰਬਰ

‘ਅਸੂਲੀ’ ਆਗੂ ਅਖਵਾਉਂਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਖ਼ਰ ਪੁਰਾਣੇ ਸੰਗੀ-ਸਾਥੀ ਭਗਵੰਤ ਮਾਨ ਦੀ ਸਰਕਾਰ ਦੇ ਤਿੱਖੇ ਕਾਨੂੰਨੀ ਅਸੂਲਾਂ ਵਿੱਚ ਘਿਰ ਗਏ ਹਨ। ਪਲਾਟ ਖਰੀਦ ਮਾਮਲੇ ’ਚ ਕੇਸ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਮਸ਼ਕਾਂ ਤੇਜ਼ ਕਰ ਦਿੱਤੀਆਂ ਹਨ। ਵਿਜੀਲੈਂਸ ਟੀਮ ਨੇ ਅੱਜ ਦੇਰ ਸ਼ਾਮ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਲਈ ਪਿੰਡ ਬਾਦਲ ਵਿਚਲੀ ਉਸ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਟੀਮ ਘੰਟਾ ਭਰ ਉਥੇ ਰੁਕੀ ਅਤੇ ਰਿਹਾਇਸ਼ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਿਜੀਲੈਂਸ ਟੀਮ ਪੰਜ ਗੱਡੀਆਂ ਵਿੱਚ ਡੀਐੱਸਪੀ ਗੁਰਦੇਵ ਭੱਲਾ ਦੀ ਅਗਵਾਈ ਹੇਠ ਪੁੱਜੀ, ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਡੀਐੱਸਪੀ ਕੁਲਵੰਤ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਸੁਰੱਖਿਆ ਪ੍ਰਬੰਧਾਂ ਲਈ ਲੰਬੀ ਸਬ-ਡਿਵੀਜ਼ਨ ਦੇ ਡੀਐੱਸਪੀ ਜਸਪਾਲ ਸਿੰਘ ਧਾਲੀਵਾਲ, ਕਿੱਲਿਆਂਵਾਲੀ ਥਾਣਾ ਦੇ ਮੁਖੀ ਕਰਮਜੀਤ ਸਿੰਘ ਅਤੇ ਲੰਬੀ ਦੇ ਥਾਣਾ ਮੁਖੀ ਰਵਿੰਦਰ ਕੁਮਾਰ ਮੌਜੂਦ ਸਨ।

Advertisement

Advertisement
Advertisement