ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ
07:43 AM Jan 07, 2025 IST
ਪੱਤਰ ਪ੍ਰੇਰਕ
ਪਾਤੜਾਂ, 6 ਜਨਵਰੀ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਦੇ ਘਰ ਦੇਰ ਰਾਤ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂਆਂ ਦੇ ਵਿਰੋਧ ਕਾਰਨ ਪੁਲੀਸ ਬੇਰੰਗ ਪਰਤ ਗਈ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਮੁਹਾਲੀ ਨੇ ਭਲਕੇ 7 ਜਨਵਰੀ ਨੂੰ ਵੱਡਾ ਇਕੱਠ ਕਰਨ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵੱਡੇ ਜਥੇ ਸ਼ਾਮਲ ਹੋਣਗੇ। ਇਨ੍ਹਾਂ ਜਥਿਆਂ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ ਜਾ ਰਹੇ ਹਨ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਦੱਸਿਆ ਕਿ ਜਦੋਂ ਥਾਣਾ ਘੱਗਾ ਦੀ ਪੁਲੀਸ ਉਨ੍ਹਾਂ ਦੇ ਘਰ ਪੁੱਜਣ ਦਾ ਪਤਾ ਲੱਗਾ ਤਾਂ ਉਨ੍ਹਾਂ ਪੁਲੀਸ ਦੀ ਕਾਰਵਾਈ ਦਾ ਵਿਰੋਧ ਕੀਤਾ।
Advertisement
Advertisement