ਰੇਲ ਰੋਕੂ ਅੰਦੋਲਨ: ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਨੰਗੇ ਧੜ ਪ੍ਰਦਰਸ਼ਨ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 30 ਸਤੰਬਰ
ਦੇਵੀਦਾਸਪੁਰ ਰੇਲ ਟਰੈਕ ’ਤੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਰੇਲ ਰੇਲ ਰੋਕੋ ਅੰਦੋਲਨ ਅੱਜ ਤੀਸਰੇ ਦਨਿ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਦੇਵੀਦਾਸਪੁਰ ਰੇਲ ਟਰੈਕ ਉੱਪਰ ਕਿਸਾਨਾਂ ਵੱਲੋਂ ਨੰਗੇ ਧੜ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਠੂਠੇ ਭੰਨ੍ਹ ਕੇ ਰੋਸ ਜਤਾਇਆ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਰਨਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਇਆ 6 ਰਾਜਾਂ ਦੀਆਂ 19 ਜਥੇਬੰਦੀਆ ਦਾ ਤਿੰਨ ਦਿਨਾ ਭਾਰਤ ਪੱਧਰੀ ਰੇਲ ਰੋਕੋ ਮੋਰਚਾ ਲੋਕ ਸਮਰਥਨ ਦੀਆਂ ਬੁਲੰਦੀਆਂ ਛੂੰਹਦਾ ਹੋਇਆ ਤੀਜੇ ਦਨਿ ਸਮਾਪਤ ਕਰ ਦਿੱਤਾ ਗਿਆ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਦੇ ਮੁਆਵਜ਼ੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਨਿ ਵੀ ਸਥਾਨਕ ਰੇਲਵੇ ਸਟੇਸ਼ਨ ’ਤੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜਨਿ੍ਹਾਂ ਕਿਸਾਨਾਂ ਦੀ ਫ਼ਸਲ ਖਰਾਬ ਹੋਈ ਹੈ, ਉਨ੍ਹਾਂ ਨੂੰ ਘੱਟ ਤੋਂ ਘੱਟ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਜਲੰਧਰ (ਪੱਤਰ ਪ੍ਰੇਰਕ): ਇਥੇ ਕਿਸਾਨਾਂ ਨੇ ਰੇਲ ਰੋਕੂ ਪ੍ਰੋਗਰਾਮ ਤਹਿਤ ਰੇਲ ਪਟਥੀਆਂ ’ਤੇ ਧਰਨਾ ਦੇ ਕੇ ਰੋਸ ਜਤਾਇਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰੰਗਾਂ ਨੂੰ ਅਮਲੀਜਾਮਾ ਪਹਨਿਾਏ।
ਔਰਤਾਂ ਨੇ ਧਰਨੇ ਦੀ ਕਮਾਨ ਸੰਭਾਲੀ
ਤਰਨ ਤਾਰਨ (ਪੱਤਰ ਪ੍ਰੇਰਕ): ਇਥੋਂ ਦੀਆਂ ਰੇਲ ਪਟੜੀਆਂ ’ਤੇ ਦਿੱਤੇ ਧਰਨੇ ਵਿੱਚ ਔਰਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ| ਮੇਹਰ ਸਿੰਘ ਤਲਵੰਡੀ, ਗੁਰਭੇਜ ਸਿੰਘ ਧਾਰੀਵਾਲ ਤੇ ਨਿਰੰਜਣ ਸਿੰਘ ਬਰਗਾੜੀ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਜਥੇਬੰਦੀ ਦੇ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ ਤੋਂ ਇਲਾਵਾ ਫਤਿਹ ਸਿੰਘ ਪਿੱਦੀ, ਰਣਯੋਧ ਸਿੰਘ ਗੱਗੋਬੂਹਾ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ ਦੀ ਬਦਹਾਲੀ ਲਈ ਕਸੂਰਵਾਰ ਦੱਸਿਆ| ਆਗੂਆਂ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਮੰਗਾਂ ਲਈ 23 ਅਕਤੂਬਰ ਤੋਂ ਫਿਰ ਤੋਂ ਸੰਘਰਸ਼ ਦੀ ਸ਼ੁਰੂਆਤ ਕਰੇਗੀ।