ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਦਾ ਉਦਘਾਟਨ ਅੱਜ

07:28 AM Aug 06, 2023 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਅੰਮ੍ਰਿਤ ਭਾਰਤ ਸਟੇਸ਼ਨ ਸਕੀਮ’ ਤਹਿਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਯੋਜਨਾ ਦਾ ਨੀਂਹ ਪੱਥਰ ਭਲਕੇ 6 ਅਗਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੱਖਣਗੇ। ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਅੱਜ ਇੱਥੇ ਸਾਥੀਆਂ ਸਮੇਤ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਰੇਲਵੇ ਦੀ ਇਸ ਸਕੀਮ ਵਿੱਚ ਲੁਧਿਆਣਾ ਸਟੇਸ਼ਨ ਰੱਖ ਕੇ ਪੰਜਾਬ ਅਤੇ ਖਾਸ ਕਰ ਕੇ ਲੁਧਿਆਣਾ ਦੇ ਵਿਕਾਸ ਦਾ ਨਵਾਂ ਅਧਿਆਏ ਲਿਖਿਆ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਲਈ 460 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ’ਚ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਸ਼ਾਮਲ ਕੀਤਾ ਗਿਆ ਹੈ।

Advertisement

Advertisement