For the best experience, open
https://m.punjabitribuneonline.com
on your mobile browser.
Advertisement

ਰੇਲਵੇ ਨੇ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਦਾ ਅਸਤੀਫਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕੀਤਾ

01:31 PM Sep 09, 2024 IST
ਰੇਲਵੇ ਨੇ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਦਾ ਅਸਤੀਫਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕੀਤਾ
Advertisement

ਨਵੀਂ ਦਿੱਲੀ, 9 ਸਤੰਬਰ
ਰੇਲਵੇ ਨੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫੇ ਸਵੀਕਾਰ ਕਰ ਲਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਜ ਜਾਰੀ ਵੱਖ-ਵੱਖ ਨੋਟਿਸਾਂ ਵਿੱਚ ਉੱਤਰ ਰੇਲਵੇ ਨੇ ਕਿਹਾ ਕਿ 6 ਸਤੰਬਰ ਨੂੰ ਦਿੱਤੇ ਗਏ ਉਨ੍ਹਾਂ ਦੇ ਅਸਤੀਫਿਆਂ ਨੂੰ ਸਮਰੱਥ ਅਧਿਕਾਰੀ ਵੱਲੋਂ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਗਿਆ ਹੈ। ਪੂਨੀਆ ਤੇ ਫੋਗਾਟ ਦੋਵੇਂ ਹਾਲ ਹੀ ਵਿੱਚ ਕਾਂਗਰਸ ’ਚ ਸ਼ਾਮਲ ਹੋਏ ਹਨ। ਫੋਗਾਟ ਨੂੰ ਜੁਲਾਨਾ ਚੋਣ ਖੇਤਰ ਤੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਲਈ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ। ਉੱਤਰ ਰੇਵਲੇ ਨੇ ਦੋਹਾਂ ਦੇ ਮਾਮਲਿਆਂ ਵਿੱਚ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੇ ਪ੍ਰਬੰਧ ਵਿੱਚ ਢਿੱਲ ਦਿੱਤੀ। -ਪੀਟੀਆਈ

Advertisement

Advertisement
Advertisement
Author Image

Advertisement