ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰੀ ਭਾਰਤ ’ਚ ਮੀਂਹ ਅਤੇ ਗੜ੍ਹੇਮਾਰੀ ਨੇ ਠੰਢ ਵਧਾਈ

06:55 AM Feb 02, 2024 IST
ਚੰਡੀਗੜ੍ਹ ਦੇ ਇਕ ਪਾਰਕ ’ਚ ਵੀਰਵਾਰ ਨੂੰ ਵਿਛੀ ਗੜ੍ਹਿਆਂ ਦੀ ਚਾਦਰ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 1 ਫਰਵਰੀ
ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲ ਕੇ ਰੱਖ ਦਿੱਤਾ ਹੈ। ਮੈਦਾਨੀ ਇਲਾਕਿਆਂ ਵਿੱਚ ਅੱਜ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਤੇ ਗੜ੍ਹੇਮਾਰੀ ਹੋਈ। ਲੁਧਿਆਣਾ, ਮੁਹਾਲੀ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ ਸਣੇ ਅੱਧਾ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਗੜ੍ਹੇਮਾਰੀ ਹੋਈ ਜਿਸ ਕਾਰਨ ਸੜਕਾਂ ’ਤੇ ਬਰਫ਼ ਦੀ ਚਿੱਟੀ ਚਾਦਰ ਵਿਛ ਗਈ। ਤੇਜ਼ ਹਵਾਵਾਂ ਚੱਲਣ ਅਤੇ ਗੜ੍ਹੇਮਾਰੀ ਨੇ ਕਣਕ ਦੀ ਫ਼ਸਲ ਪ੍ਰਭਾਵਿਤ ਕੀਤੀ ਹੈ ਜਿਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਮੌਸਮ ਵਿਗਿਆਨੀਆਂ ਨੇ ਪੰਜਾਬ ਅਤੇ ਹਰਿਆਣਾ ਵਿੱਚ 2, 3 ਤੇ 4 ਫਰਵਰੀ ਨੂੰ ਵੀ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਡੇਢ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਦੇਰ ਰਾਤ ਭਾਰੀ ਮੀਂਹ ਪਿਆ। ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੜ੍ਹੇਮਾਰੀ ਕਰਕੇ ਮੁਹਾਲੀ, ਫਤਹਿਗੜ੍ਹ ਸਾਹਿਬ ਤੇ ਲੁਧਿਆਣਾ ਇਲਾਕੇ ਵਿੱਚ ਅਗੇਤੀ ਲਗਾਈ ਗਈ ਕਣਕ ਦੀ ਫਸਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਹੋਈ ਫਸਲ ਦਾ ਜਾਇਜ਼ਾ ਲਿਆ ਜਾਵੇਗਾ। ਉਂਜ ਉਨ੍ਹਾਂ ਕਿਹਾ ਕਿ ਇਹ ਮੀਂਹ ਕਣਕ ਦੀ ਫਸਲ ਲਈ ਲਾਹੇਵੰਦ ਹੈ ਅਤੇ ਜੇਕਰ ਕੱਲ ਮੌਸਮ ਸਾਫ ਰਹਿੰਦਾ ਹੈ ਤਾਂ ਫਸਲਾਂ ਨੂੰ ਨੁਕਸਾਨ ਘੱਟ ਹੋਵੇਗਾ। ਵੈਸੇ ਗੜ੍ਹੇਮਾਰੀ ਕਰਕੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 27.7 ਐੱਮਐੱਮ, ਅੰਮ੍ਰਿਤਸਰ ਵਿੱਚ 19.2, ਲੁਧਿਆਣਾ ਵਿੱਚ 26.4, ਪਠਾਨਕੋਟ ਵਿੱਚ 20.6, ਗੁਰਦਾਸਪੁਰ ਵਿੱਚ 30.5, ਨਵਾਂ ਸ਼ਹਿਰ ਵਿੱਚ 3.2, ਜਲੰਧਰ ਵਿੱਚ 20 ਅਤੇ ਰੋਪੜ ’ਚ 26 ਐੱਮਐੱਮ ਮੀਂਹ ਪਿਆ ਹੈ।

Advertisement

Advertisement