Rain in Chd: ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜ
05:50 PM May 21, 2025 IST
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 21 ਮਈ
City Beautiful ਚੰਡੀਗੜ੍ਹ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਹਨੇਰਾ ਛਾ ਗਿਆ। ਹਨੇਰੀ ਅਤੇ ਪਏ ਤੇਜ਼ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਮੀਂਹ ਅਤੇ ਹਨੇਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਦਵਾ ਦਿੱਤੀ ਹੈ।
Advertisement
ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਗਰਮੀ ਦਾ ਕਹਿਰ ਜਾਰੀ ਸੀ ਜਿਸ ਨੇ ਆਮ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਸੀ ਪਰ ਸ਼ਾਮ ਨੂੰ 4 ਵਜੇ ਦੇ ਕਰੀਬ ਅਚਾਨਕ ਮੌਸਮ ਤਬਦੀਲ ਹੋ ਗਿਆ ਅਤੇ ਬੱਦਲਵਾਈ ਹੋ ਗਈ। ਇਸ ਤੋਂ ਬਾਅਦ 5 ਵਜੇ ਦੇ ਕਰੀਬ ਹਨੇਰਾ ਛਾ ਗਿਆ ਅਤੇ ਹਨੇਰੀ ਚੱਲ ਪਈ। ਹਨੇਰੀ ਤੋਂ ਬਾਅਦ ਪਏ ਤੇਜ਼ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਵਾਈ। ਵੱਡੀ ਗਿਣਤੀ ਵਿੱਚ ਲੋਕ ਮੀਂਹ ਦਾ ਆਨੰਦ ਮਾਣਦੇ ਹੋਏ ਦਿਖਾਈ ਦਿੱਤੇ।
Advertisement