ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ, ਰੋਪੜ ਤੇ ਪਟਿਆਲਾ ’ਚ ਮੀਂਹ, ਬਾਕੀ ਸੂਬਾ ਰਿਹਾ ਖੁਸ਼ਕ

08:49 AM Jul 22, 2024 IST
ਲੁਧਿਆਣਾ ਵਿੱਚ ਵਰ੍ਹਦੇ ਮੀਂਹ ’ਚੋਂ ਲੰਘਦੀ ਹੋਈ ਇੱਕ ਲੜਕੀ। -ਫੋਟੋ: ਅਸ਼ਵਨੀ ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਚੰਡੀਗੜ੍ਹ, ਮੁਹਾਲੀ, ਰੋਪੜ ਤੇ ਪਟਿਆਲਾ ’ਚ ਹਲਕਾ ਮੀਂਹ ਪੈਣ ਮਗਰੋਂ ਲੋਕਾਂ ਨੇ ਗਰਮੀ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਸੂਬੇ ਦੇ ਬਾਕੀ ਇਲਾਕੇ ਖੁਸ਼ਕ ਰਹੇ ਅਤੇ ਗਰਮੀ ਦਾ ਕਹਿਰ ਜਾਰੀ ਰਿਹਾ। ਅੱਜ ਪੰਜਾਬ ਵਿੱਚ ਤਾਪਮਾਨ ਵੀ 5.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 22 ਤੇ 23 ਜੁਲਾਈ ਨੂੰ ਕੁੱਝ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰੇ ਚੰਡੀਗੜ੍ਹ, ਮੁਹਾਲੀ, ਪਟਿਆਲਾ ਤੇ ਰੋਪੜ ਵਿੱਚ ਮੀਂਹ ਪਿਆ। ਪਟਿਆਲਾ ਵਿੱਚ 12 ਐੱਮਐੱਮ ਅਤੇ ਰੋਪੜ ਵਿੱਚ 11 ਐੱਮਐੱਮ ਮੀਂਹ ਪਿਆ। ਇਸੇ ਤਰ੍ਹਾਂ ਮੁਹਾਲੀ ਤੇ ਚੰਡੀਗੜ੍ਹ ’ਚ ਮਾਮੂਲੀ ਕਿਣ-ਮਿਣ ਹੋਈ। ਦੂਜੇ ਪਾਸੇ ਸੂਬੇ ਵਿੱਚ ਬਠਿੰਡਾ ਹਵਾਈ ਅੱਡੇ ਦਾ ਇਲਾਕਾ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 5.5 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 37 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 38.8, ਲੁਧਿਆਣਾ ’ਚ 37.4, ਪਟਿਆਲਾ ’ਚ 37, ਪਠਾਨਕੋਟ ’ਚ 37.3, ਗੁਰਦਾਸਪੁਰ ’ਚ 36.5, ਨਵਾਂ ਸ਼ਹਿਰ ’ਚ 35.9, ਬਰਨਾਲਾ ’ਚ 38.3, ਫ਼ਤਹਿਗੜ੍ਹ ਸਾਹਿਬ ’ਚ 36.9, ਜਲੰਧਰ ’ਚ 37.7, ਮੋਗਾ ’ਚ 37.8, ਮੁਹਾਲੀ ’ਚ 36.6 ਅਤੇ ਰੋਪੜ ਵਿੱਚ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਨਾ ਪੈਣ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਸਮੇਤ ਆਮ ਨਾਗਰਿਕਾਂ ਨੂੰ ਵੀ ਕਈ ਪ੍ਰੇਸ਼ਾਨੀਆਂ ਆ ਰਹੀਆਂ ਹਨ। ਝੋਨਾ ਲਾ ਚੁੱਕੇ ਕਿਸਾਨ ਧਰਤੀ ਹੇਠਲੇ ਪਾਣੀ ਅਤੇ ਨਹਿਰੀ ਪਾਣੀ ’ਤੇ ਨਿਰਭਰ ਹਨ। ਸੂਬੇ ਵਿੱਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧਦੀ ਜਾ ਰਹੀ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 15,600 ਮੈਗਾਵਾਟ ਦਰਜ ਕੀਤੀ ਗਈ।

Advertisement

Advertisement
Advertisement