ਮਾਲਵਾ ਖੇਤਰ ’ਚ ਮੀਂਹ ਨੇ ਨਰਮਾ ਕਿਸਾਨਾਂ ਦੇ ਸਾਹ ਸੂਤੇ
05:28 PM Aug 20, 2020 IST
ਜੋਗਿੰਦਰ ਸਿੰਘ ਮਾਨ
Advertisement
ਮਾਨਸਾ, 20 ਅਗਸਤ
ਲਗਾਤਾਰ ਦੋ ਦਨਿਾਂ ਦੇ ਮੀਂਹ ਨੇ ਨਰਮਾ ਕਿਸਾਨਾਂ ਦੇ ਸਾਹ ਸੂਤ ਲਏ ਹਨ। ਭਾਵੇਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇਸ ਮੀਂਹ ਨੂੰ ਸਾਉਣੀ ਦੀਆਂ ਸਾਰੀਆਂ ਫਸਲਾਂ ਲਈ ਲਾਭਦਾਇਕ ਦੱਸ ਰਹੇ ਹਨ ਪਰ ਨਰਮੇ ਦਾ ਨੁਕਾਸਨ ਹੋ ਗਿਆ ਹੈ। ਇਸ ਵਾਰ ਨਰਮੇ ਦੀ ਫਸਲ ਵਧੀਆ ਸੀ ਅਤੇ ਹੁਣ ਪਏ ਇਸ ਮੀਂਹ ਨੇ ਕਿਸਾਨਾਂ ਵਿਚ ਘਬਰਾਹਟ ਪੈਦਾ ਕਰ ਦਿੱਤੀ ਹੈ। ਖੇਤੀਬਾੜੀ ਵਿਭਾਗ ਦੇ ਵਿਕਾਸ ਅਫ਼ਸਰ ਡਾ. ਮਨੋਜ ਕੁਮਾਰ ਦਾ ਕਹਿਣਾ ਹੈ ਕਿ ਇਸ ਵੇਲੇ ਮੀਂਹ ਦੀ ਨਰਮੇ ਅਤੇ ਝੋਨੇ ਦੀ ਫ਼ਸਲ ਸਮੇਤ ਹੋਰ ਸਾਰੀਆਂ ਫ਼ਸਲਾਂ ਨੂੰ ਸਖ਼ਤ ਜ਼ਰੂਰਤ ਸੀ ਅਤੇ ਇਸ ਮੀਂਹ ਨਾਲ ਹੁਣ ਨਰਮੇ ਦੀ ਫ਼ਸਲ ਉਪਰ ਚਿੱਟੀ ਮੱਖੀ ਅਤੇ ਹਰੇ ਤੇਲੇ ਦਾ ਬਿਲਕੁਲ ਛੁਟਕਾਰਾ ਹੋ ਜਾਵੇਗਾ, ਜਦੋਂ ਕਿ ਕਿਸਾਨਾਂ ਨੂੰ ਕੀਟਨਾਸ਼ਕ ਦਵਾਈ ਛਿੜਕਣ ਦੀ ਲੋੜ ਹੀ ਨਹੀਂ ਪਵੇਗੀ।
Advertisement
Advertisement