ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡਾਂ ’ਚੋਂ ਪੰਪਾਂ ਰਾਹੀਂ ਕੱਢਿਆ ਜਾ ਰਿਹੈ ਬਰਸਾਤੀ ਪਾਣੀ

06:37 AM Aug 13, 2023 IST

ਪੱਤਰ ਪ੍ਰੇਰਕ
ਜਲੰਧਰ, 12 ਅਗਸਤ
ਗੱਟਾ ਮੁੰਡੀ ਕਾਸੂ ਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਤੋਂ ਬਾਅਦ 26 ਪਿੰਡਾਂ ਵਿੱਚ ਖੜ੍ਹੇ ਪਾਣੀ ਨੂੰ ਮੋਟਰ ਪੰਪਾਂ ਰਾਹੀਂ ਕੱਢਿਆ ਜਾ ਰਿਹਾ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਚਾਰ ਪੰਪ ਲਾ ਕੇ ਪਿੰਡਾਂ ਵਿੱਚ ਖੜ੍ਹੇ ਪਾਣੀ ਨੂੰ ਕੱਢਣ ਲਈ ਦਿਨ ਰਾਤ ਮੋਟਰਾਂ ਚਲਾਈਆਂ ਜਾ ਰਹੀਆਂ ਹਨ। ਮੁੰਡੀਆਂ ਚੋਹਲੀਆਂ ਵਿੱਚ 20 ਹਾਊਸ ਪਾਵਰ ਦੀਆਂ 20 ਮੋਟਰਾਂ ਲਾਈਆਂ ਗਈਆਂ ਹਨ। ਇਸੇ ਤਰ੍ਹਾਂ ਜਿਹੜੀ ਥਾਂ ’ਤੇ ਬੰਨ੍ਹ ਵਿੱਚ ਪਾੜ ਪਿਆ ਸੀ, ਉੱਥੇ ਵੀ 2 ਪੰਪ ਲਾਏ ਗਏ ਹਨ। ਇੱਕ ਪੰਪ ਟਰੈਕਟਰ ਦੀ ਮਦਦ ਨਾਲ ਚਲਾਇਆ ਜਾ ਰਿਹਾ ਜਦਕਿ ਦੂਜਾ ਇੰਜਣ ਨਾਲ ਚਲਾਇਆ ਜਾ ਰਿਹਾ ਹੈ। ਸੁਰਜੀਤ ਸਿੰਘ ਸ਼ੰੰਟੀ ਨੇ ਦੱਸਿਆ ਕਿ ਪਾਣੀ ਕੱਢਣ ਲਈ ਇਹ ਕਾਰਜ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਹਨ। ਹੁਣ ਤੱਕ ਡੇਢ ਫੁੱਟ ਦੇ ਕਰੀਬ ਪਾਣੀ ਇਲਾਕੇ ਵਿੱਚੋਂ ਘਟ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 26 ਪਿੰਡਾਂ ਦੇ ਵਿੱਚ ਪਾਣੀ ਹਲੇ ਵੀ ਖੜ੍ਹਾ ਹੈ। ਸੁਲਤਾਨਪੁਰ ਲੋਧੀ ਦੇ ਇਲਾਕੇ ਵਿੱਚੋਂ ਵੀ ਪਾਣੀ ਕੱਢਣ ਲਈ ਕਪੂਰਥਲਾ ਪ੍ਰਸ਼ਾਸਨ ਵੱਲੋਂ ਮੋਟਰਾਂ ਲਾਈਆਂ ਗਈਆਂ ਹਨ। ਭਰੋਆਣਾ ਪਿੰਡ ਨੇੜੇ ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਤੇ ਕਰੀਬ 11 ਮੋਟਰਾਂ ਲੱਗੀਆਂ ਹੋਈਆਂ ਹਨ ਜਿਨ੍ਹਾਂ ’ਚੋਂ 3 ਪ੍ਰਸ਼ਾਸਨ ਜਦਕਿ ਬਾਕੀ ਇਲਾਕਿਆਂ ਦੇ ਲੋਕਾਂ ਵੱਲੋਂ ਮਿਲ ਕੇ ਲਾਈਆਂ ਗਈਆਂ ਹਨ। ਇਸੇ ਤਰ੍ਹਾਂ 1 ਮੋਟਰ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਲਾਈ ਗਈ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਰੋਆਣਾ ਪਿੰਡ ਵਿੱਚ ਚੱਲ ਰਹੀਆਂ ਮੋਟਰਾਂ ਦਾ ਨਿਰੀਖਣ ਕੀਤਾ ਅਤੇ ਮੌਕੇ ’ਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ।

Advertisement

ਸੰਤ ਸੀਚੇਵਾਲ ਵੱਲੋਂ ਹਰੀਕੇ ਹੈੱਡ ਵਰਕਸ ਦਾ ਦੌਰਾ

ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹਰੀਕੇ ਪੱਤਣ ਵਿੱਚ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਕਾਰਨ ਪਿੰਡਾਂ ਵਿੱਚ ਖੜ੍ਹਾ ਪਾਣੀ ਹਾਲੇ ਵੀ ਸੰਕਟ ਬਣਿਆ ਹੋਇਆ ਹੈ। ਉਨ੍ਹਾਂ ਡਰੇਨਜ਼ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦਾ ਹੱਲ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਨਹਿਰੀ ਵਿਭਾਗ ਦੇ ਮੁਖੀ ਨਾਲ ਗੱਲ ਕਰਦਿਆਂ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਇਸ ਦਾ ਸਥਾਈ ਹੱਲ ਕਰਨ ਲਈ ਕਿਹਾ।

Advertisement
Advertisement