ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਵਲ ਹਸਪਤਾਲ ਮੂਹਰੇ ਖੜ੍ਹਾ ਬਾਰਿਸ਼ ਦਾ ਪਾਣੀ ਮਰੀਜ਼ਾਂ ਲਈ ਮੁਸੀਬਤ ਬਣਿਆ

05:51 AM Aug 15, 2024 IST
ਹਸਪਤਾਲ ਦੇ ਬਾਹਰ ਰਸਤੇ ਵਿੱਚ ਖੜ੍ਹਾ ਬਰਸਾਤੀ ਪਾਣੀ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 14 ਅਗਸਤ
ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਜਿੱਥੇ ਡਾਕਟਰਾਂ ਦੀ ਕਮੀ ਨਾਲ ਸਦਾ ਜੂਝਦਾ ਰਿਹਾ ਹੈ ਉੱਥੇ ਹੀ ਬੁਨਿਆਦੀ ਢਾਂਚੇ ਦੀ ਘਾਟ ਵੀ ਇੱਥੇ ਹਮੇਸ਼ਾ ਹੀ ਰੜਕਦੀ ਰਹੀ ਹੈ। ਬਰਸਾਤ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਮੇਨ ਰੋਡ ਤੋਂ ਹਸਪਤਾਲ ਦੇ ਪਹੁੰਚ ਮਾਰਗ ’ਤੇ ਬਰਸਾਤ ਦਾ ਪਾਣੀ ਅਤੇ ਚਿੱਕੜ ਹੋਣ ਕਰ ਕੇ ਹੁਣ ਇੱਥੋਂ ਲੰਘਣ ਵਾਲੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੇਸ਼ੱਕ ਸਿਹਤ ਵਿਭਾਗ ਬਰਸਾਤਾਂ ਦੇ ਮੌਸਮ ਵਿੱਚ ਮੱਛਰਾਂ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਦਾ ਹੈ ਪ੍ਰੰਤੂ ਜਿਸ ਢੰਗ ਨਾਲ ਸਿਹਤ ਸਹੂਲਤਾਂ ਦੇਣ ਵਾਲੇ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਨਿਕਾਸੀ ਨਾ ਹੋਣ ਕਰਕੇ ਸੜਕ ’ਤੇ ਪਾਣੀ ਖੜ੍ਹਾ ਹੈ ਉਸ ਤੋਂ ਲੱਗਦਾ ਹੈ ਕਿ ਜਾਂ ਤਾਂ ਇਨ੍ਹਾਂ ਮੱਛਰਾਂ ਦਾ ਸਿਹਤ ਵਿਭਾਗ ਨੂੰ ਡਰ ਨਹੀਂ ਹੈ ਅਤੇ ਜਾਂ ਫਿਰ ਜਾਣਬੁੱਝ ਕੇ ਹਸਪਤਾਲ ਦੇ ਉੱਚ ਅਧਿਕਾਰੀਆਂ ਨੇ ਆਪਣੀਆਂ ਅੱਖਾਂ ਤੇ ਪੱਟੀ ਬੰਨ੍ਹੀ ਹੋਈ ਹੈ। ਇਸ ਸਬੰਧੀ ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਨੰਦਨ ਸਿੰਘ, ਗੁਰਸੇਵਕ ਸਿੰਘ ਆਦਿ ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਹਸਪਤਾਲ ਦੇ ਪ੍ਰਬੰਧਕਾਂ ਨੂੰ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਪਹਿਲ ਦੇ ਅਧਾਰ ’ਤੇ ਕਰਨਾ ਚਾਹੀਦਾ ਹੈ ਤਾਂ ਜੋ ਇਸ ਪਾਣੀ ਵਿੱਚ ਮੱਛਰ, ਮੱਖੀਆਂ ਪੈਦਾ ਹੋ ਕੇ ਹਸਪਤਾਲ ਦੇ ਬਿਮਾਰ ਮਰੀਜ਼ਾਂ ਨੂੰ ਹੋਰ ਬਿਮਾਰ ਨਾ ਕਰਨ। ਲੋਕਾਂ ਨੇ ਮੰਗ ਕੀਤੀ ਹੈ ਕਿ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਨੂੰ ਜਲਦੀ ਇਸ ਸਮੱਸਿਆ ਵੱਲ ਧਿਆਨ ਦੇਣ ਦੀ ਲੋੜ ਹੈ ਨਹੀਂ ਤਾਂ ਸੜਕ ’ਤੇ ਖੜ੍ਹੇ ਪਾਣੀ ਨਾਲ ਗੰਭੀਰ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ।

Advertisement

Advertisement
Advertisement