ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਸਾਤ ਦੇ ਮੌਸਮ ਸਬੰਧੀ ਐਡਵਾਈਜ਼ਰੀ ਜਾਰੀ

06:17 AM Jul 06, 2024 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 5 ਜੁਲਾਈ
ਚੰਡੀਗੜ੍ਹ ਨਗਰ ਨਿਗਮ ਨੇ ਬਰਸਾਤ ਦੇ ਮੌਸਮ ਦੌਰਾਨ ਸਾਰੇ ਨਾਗਰਿਕਾਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ‘ਸਫ਼ਾਈ ਅਪਨਾਓ ਬਿਮਾਰੀ ਭਜਾਓ’ ਮੁਹਿੰਮ ਤਹਿਤ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਨਿਗਮ ਵੱਲੋਂ ਭਾਰੀ ਮੀਂਹ ਤੇ ਹੜ੍ਹ ਵਰਗੀਆਂ ਸਥਿਤੀਆਂ ਦੌਰਾਨ ਪਾਲਣਾ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦਰਪੇਸ਼ ਚੁਣੌਤੀਆਂ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ। ਐਡਵਾਈਜ਼ਰੀ ਵਿੱਚ ਬਿਜਲੀ ਦੇ ਖੰਭਿਆਂ ਅਤੇ ਪਾਣੀ ਵਿੱਚ ਡੁੱਬੀਆਂ ਥਾਵਾਂ ਅਤੇ ਅੰਡਰਪਾਸਾਂ ਤੋਂ ਦੂਰ ਰਹਿਣ, ਭਾਰੀ ਮੀਂਹ ਦੌਰਾਨ ਤਿਲਕਣ ਵਾਲੀਆਂ ਸੜਕਾਂ, ਡਿੱਗਣ ਵਾਲੇ ਦਰੱਖਤਾਂ ਅਤੇ ਹੋਰ ਖ਼ਤਰਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਆਨੰਦਿਤਾ ਮਿਤਰਾ ਨੇ ਸਾਰੇ ਨਾਗਰਿਕਾਂ ਨੂੰ ਇਸ ਅਡਵਾਈਜ਼ਰੀ ਦਾ ਪਾਲਣ ਕਰਨ ਅਤੇ ਬਰਸਾਤ ਦੇ ਮੌਸਮ ਦੌਰਾਨ ਸੁਰੱਖਿਅਤ ਰਹਿਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।

Advertisement

Advertisement