ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਤੇ ਕਿਰਤੀਆਂ ਦੇ ਹੱਕ ’ਚ ਆਵਾਜ਼ ਬੁਲੰਦ

09:50 AM May 25, 2024 IST
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕਮੇਟੀ ਮੈਂਬਰ। -ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 24 ਮਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਅਬਦੁੱਲਾਪੁਰ ਵਿੱਚ ਹੋਈ, ਜਿਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਕਿਸਾਨਾਂ ਕਿਰਤੀਆਂ ਦੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ । ਇਸ ਮੌਕੇ ਜਿੱਥੇ ਪਿੰਡ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਮੰਗਾਂ ਪ੍ਰਤੀ ਚਰਚਾ ਕੀਤੀ ਗਈ ਉਥੇ ਇਸ ਮੌਕੇ ਮਾਈਨਿੰਗ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਕਿਹਾ ਕਿ ਇਲਾਕੇ ਦੇ ਹੜ੍ਹਾਂ ਦੀ ਮਾਰ ਝੱਲਣ ਵਾਲੇ ਬਿਆਸ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚ ਜਦੋਂ ਕਿਸਾਨ ਹੜ੍ਹਾਂ ਨਾਲ ਜ਼ਮੀਨਾਂ ਵਿਚ ਆਈ ਰੇਤਾ ਨੂੰ ਖੇਤਾਂ ਵਿੱਚੋਂ ਚੁੱਕ ਕੇ ਲਿਜਾਂਦੇ ਹਨ ਤਾਂ ਉਨ੍ਹਾਂ ਤੇ ਮਾਈਨਿੰਗ ਵਿਭਾਗ ਵੱਲੋਂ ਮੋਟੇ ਜੁਰਮਾਨੇ ਕੀਤੇ ਜਾਂਦੇ ਹਨ। ਇਸ ਮੁੱਦੇ ਨੂੰ ਲੈ ਕੇ 1 ਜੂਨ ਨੂੰ ਮਾਈਨਿੰਗ ਦਫ਼ਤਰ ਦਸੂਹਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕਾਲਾ ਸਿੰਘ, ਸ਼ਿੰਦਾ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ, ਸ਼ੇਰ ਸਿੰਘ, ਸੁੱਖਾ ਸਿੰਘ, ਗੁਰਮੇਲ ਸਿੰਘ, ਵੀਰ ਕੌਰ ਅਤੇ ਸੁਰਜੀਤ ਕੌਰ ਮੌਜੂਦ ਸਨ ।

Advertisement

Advertisement
Advertisement