ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ

07:01 AM Apr 02, 2024 IST
ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 1 ਅਪਰੈਲ
ਦੇਸ਼ ਭਗਤ ਯੂਨੀਵਰਸਿਟੀ ਦੇ ਐਗਰਿਮ ਕਲੱਬ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਦੇ ਡੀਨ ਡਾ. ਐੱਚਕੇ ਸਿੱਧੂ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਵਿਪਨ ਕੁਮਾਰ, ਐਸੋਸੀਏਟ ਡਾਇਰੈਕਟਰ ਟਰੇਨਿੰਗ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ। ਬਾਗਬਾਨੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ ਅਰਵਿੰਦਪ੍ਰੀਤ ਕੌਰ ਨੇ ਸਬਜ਼ੀਆਂ ਦੀ ਪੈਦਾਵਾਰ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ’ਤੇ ਜ਼ੋਰ ਦਿੱਤਾ। ਭੂਮੀ ਵਿਗਿਆਨ ਦੇ ਸਹਾਇਕ ਪ੍ਰੋਫੈਸਰ ਡਾ.ਅਜੇ ਕੁਮਾਰ ਨੇ ਮਿੱਟੀ ਅਤੇ ਮਿੱਟੀ ਪਰਖ ਦੀ ਮਹੱਤਤਾ ’ਤੇ ਚਾਨਣਾ ਪਾਇਆ । ਡਾ. ਮਨੀਸ਼ਾ ਭਾਟੀਆ ਅਸਿਸਟੈਂਟ ਪ੍ਰੋਫ਼ੈਸਰ ਆਫ਼ ਹੋਮ ਸਾਇੰਸਜ਼ ਨੇ ਸਬੰਧਤ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਖੇਤੀਬਾੜੀ ਵਿਭਾਗ ਦੇ ਆਰਿਫ਼, ਵਿਕਾਸ, ਸੋਨੂੰ, ਅਲੈਗਜ਼ੈਂਡਰ, ਥਾਮਸ, ਅਨੰਨਿਆ, ਅੰਜਲੀ ਅਤੇ ਕਰਮਜੋਤ ਸਣੇ ਵਿਦਿਆਰਥੀਆਂ ਨੇ ਭਾਸ਼ਣ, ਬਹਿਸ, ਪੇਸ਼ਕਾਰੀਆਂ ਵਿੱਚ ਹਿੱਸਾ ਲਿਆ ਅਤੇ ਗੀਤ ਪੇਸ਼ ਕੀਤੇ। ਡਾ. ਦਲਵਿੰਦਰਜੀਤ ਸਿੰਘ ਬੈਨੀਪਾਲ ਪ੍ਰੋਫ਼ੈਸਰ ਆਫ਼ ਐਗਰੀਕਲਚਰ ਨੇ ਸਮਾਪਤੀ ਭਾਸ਼ਨ ਦਿੱਤਾ।

Advertisement

Advertisement