ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕੀਤਾ
06:37 AM Aug 22, 2023 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 21 ਅਗਸਤ
ਕ੍ਰਿਸ਼ਨ ਜੀ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ 200 ਤੋਂ ਵੱਧ ਪੌਦੇ ਲਾ ਕੇ ਉਨ੍ਹਾਂ ਨੂੰ ਰੁੱਖ ਬਣਨ ਤਕ ਸੰਭਾਲਣ ਦਾ ਅਹਿਦ ਲਿਆ ਗਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਵੀ ਕੀਤਾ। ਸੁਸਾਇਟੀ ਦੇ ਸੰਸਥਾਪਕ ਸੰਜੈ ਹਸੀਜਾ ਨੇ ਕਿਹਾ ਕਿ ਸਾਨੂੰ ਸਭ ਨੂੰ ਪੌਦਿਆਂ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ ਤੇ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਾ ਕੇ ਉਨ੍ਹਾਂ ਦੀ ਦੇਖਭਾਲ ਤੇ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਕੁਦਰਤ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ। ਵਾਤਾਵਰਨ ਦਾ ਸੰਤੁਲਨ ਬਣਾਈ ਰਖੱਣ ਲਈ ਪੌਦੇ ਲਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਅਨਿਲ ਅਰੋੜਾ, ਰੱਜਤ ਸਤੀਜਾ, ਦੀਪੇਂਦਰ ਵਾਲੀਆ, ਕੰਵਲ ਗਾਬਾ, ਪਲਕ ਹਸੀਜਾ, ਨਰੇਸ਼ ਆਹੂਜਾ, ਰਵੀ ਆਹੂਜਾ, ਅਰਜੁਨ ਤਨੇਜਾ ਤੇ ਹੋਰ ਹਾਜ਼ਰ ਸਨ।
Advertisement
Advertisement