ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਗ ’ਤੇ ਕਾਬੂ ਪਾਉਣ ਬਾਰੇ ਕੀਤਾ ਜਾਗਰੂਕ

08:01 AM Jul 12, 2024 IST
ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 11 ਜੁਲਾਈ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਫਾਇਰ ਬ੍ਰਿਗੇਡ ਦੇ ਅਧਿਕਾਰੀ ਧਰਮੇਂਦਰ ਕੁਮਾਰ ਦੀ ਅਗਵਾਈ ਹੇਠ ਅੱਗ ’ਤੇ ਕਾਬੂ ਪਾਉਣ ਲਈ ਜਾਗਰੂਕਤਾ ਅਭਿਆਨ ਚਲਾਇਆ ਗਿਆ।
ਇਸ ਮੌਕੇ ਅੱਗ ਤੋਂ ਬਚਾਅ ਲਈ ਵੱਖ-ਵੱਖ ਢੰਗਾਂ ਦੀ ਵਰਤੋਂ ਕਰਨ ਅਤੇ ਮੌਕ ਡਰਿੱਲ ਵੀ ਕੀਤੀ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਮੈਂਬਰਾਂ ਨੇ ਸਭ ਤੋਂ ਪਹਿਲਾਂ ਬੱਚਿਆਂ ਨੂੰ ਅੱਗ ਤੋਂ ਬਚਾਅ ਲਈ ਤਰੀਕੇ ਦੱਸੇ। ਉਨ੍ਹਾਂ ਸਿਲੰਡਰ ਤੋਂ ਨਿਕਲਣ ਵਾਲੀ ਗੈਸ ਨੂੰ ਅੱਗ ਲੱਗਣ ’ਤੇ ਕਾਬੂ ਪਾਉਣ ਦੇ ਤਰੀਕੇ ਦੱਸੇ। ਉਨ੍ਹਾਂ ਅੱਗ ਬੁਝਾ ਕੇ ਵੀ ਦਿਖਾਈ। ਅਧਿਕਾਰੀ ਨੇ ਦੱਸਿਆ ਕਿ ਅਜਿਹੀ ਆਫਤ ਤੋਂ ਛੁਟਕਾਰਾ ਪਾਉਣ ਲਈ ਜਾਗਰੂਕਤਾ ਜ਼ਰੂਰੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਵਿਦਿਆਰਥੀਆਂ ਨੂੰ ਫਾਇਰ ਬ੍ਰਿਗੇਡ ਦੇ ਮਹੱਤਵ ਬਾਰੇ ਦੱਸਿਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਮੌਜੂਦ ਸਨ।

Advertisement

Advertisement
Advertisement