For the best experience, open
https://m.punjabitribuneonline.com
on your mobile browser.
Advertisement

ਕੂੜੇ ਤੋਂ ਖਾਦ ਬਣਾਉਣ ਬਾਰੇ ਜਾਗਰੂਕ ਕੀਤਾ

10:52 AM May 08, 2024 IST
ਕੂੜੇ ਤੋਂ ਖਾਦ ਬਣਾਉਣ ਬਾਰੇ ਜਾਗਰੂਕ ਕੀਤਾ
ਖਾਦ ਬਣਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਕਰਮਚਾਰੀ। -ਫੋਟੋ: ਟੱਕਰ
Advertisement

ਮਾਛੀਵਾੜਾ: ਨਗਰ ਕੌਂਸਲ ਮਾਛੀਵਾੜਾ ਵਲੋਂ ਅੱਜ ਕਾਰਜ ਸਾਧਕ ਅਫਸਰ ਗੁਰਪਾਲ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 1 ਅਤੇ ਗਾਰਡਨਵੈਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਪਲਾਸਟਿਕ ਇਕੱਠਾ ਕਰਨ ਅਤੇ ਗਿੱਲੇ-ਸੁੱਕੇ ਕੂੜੇ ਤੋਂ ਖਾਦ ਬਣਾਉਣ ਦੀ ਜਾਣਕਾਰੀ ਦਿੱਤੀ ਗਈ। ਸੀ.ਐੱਫ ਨਵਰੀਤ ਕੌਰ ਨੇ ਬੱਚਿਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘੱਟ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਨ੍ਹਾਂ ਗਿੱਲੇ-ਸੁੱਕੇ ਕੂੜੇ ਤੋਂ ਖਾਦ ਤਿਆਰ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਘਰਾਂ ’ਚ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਰੱਖਣ ਅਤੇ ਪਲਾਸਟਿਕ ਦੇ ਸਾਮਾਨ ਦੀ ਵੀ ਸੰਭਾਲ ਕਰਨ। ਇਸ ਮੌਕੇ ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ, ਮੋਟੀਵੇਟਰ ਚਰਨਜੀਤ ਸਿੰਘ, ਰਮਨਦੀਪ ਸਿੰਘ, ਹਰਵਿੰਦਰ ਕੌਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×