‘ਗਣਿਤ ਬਾਰੇ ਦ੍ਰਿਸ਼ਟੀਕੋਣ’ ਸਬੰਧੀ ਜਾਗਰੂਕ ਕੀਤਾ
ਖੇਤਰੀ ਪ੍ਰਤੀਨਿਧ
ਪਟਿਆਲਾ, 10 ਨਵੰਬਰ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿੱਚ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ਼ ਆਰਟਸ ਇਨ ਗੁਰਮੁਖੀ ਐਜੂਕੇਸ਼ਨ’ ਦੇ ਵਿਦਿਆਰਥੀਆਂ ਨੂੰ ‘ਗਣਿਤ ਬਾਰੇ ਦ੍ਰਿਸ਼ਟੀਕੋਣ’ ਦੇ ਵਿਸ਼ੇ ਤਹਿਤ ਜਾਗਰੂਕ ਕੀਤਾ ਗਿਆ। ਜਿਸ ਦੌਰਾਨ ਗਣਿਤ ਅਧਿਆਪਕ ਅਮਨਦੀਪ ਸਿੰਘ ਨੇ ਇਸ ਲੈਕਚਰ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੂੰ ਗਣਿਤ ਵਿਸ਼ਾ ਸਮਝਣ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਗਣਿਤ ਦੀ ਰੋਜ਼ਾਨਾ ਜ਼ਿੰਦਗੀ ਵਿਚ ਵਰਤੋਂ ਬਾਰੇ ਵੀ ਦੱਸਿਆ। ਗਣਿਤ ਨੂੰ ਵਿਦਿਆਰਥੀਆਂ ਦੇ ਜੀਵਨ ਵਿਚ ਰੌਚਕ ਬਣਾਉਣ ਲਈ ਕਈ ਤਰ੍ਹਾਂ ਦੇ ਤਰੀਕੇ ਵੀ ਸਿਖਾਏ ਅਤੇ ਤੇਜ਼ੀ ਨਾਲ ਗੁਣਾਂ ਅਤੇ ਕਾਰਕਾਂ ਦਾ ਪਤਾ ਲਗਾਉਣ ਦੇ ਤਰੀਕੇ ਵੀ ਦੱਸੇ ਗਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਨ ਨਾਲੋਂ ਸੋਚਣ ਦੀ ਸ਼ਕਤੀ ਉੱਤੇ ਜ਼ੋਰ ਦੇਣ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਇਸ ਨਾਲ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਹਾਰਕ ਸ਼ਾਰਟ-ਕੱਟਾਂ, ਮਾਨਸਿਕ ਗਣਿਤ ਦੀਆਂ ਰਣਨੀਤੀਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕੇ ਤੋਂ ਵੀ ਜਾਣੂ ਕਰਵਾਇਆ ਗਿਆ। ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਦੀਆਂ ਉਦਾਹਰਣਾਂ ਰਾਹੀਂ ਪ੍ਰੇਰਿਤ ਕੀਤਾ। ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਦਾ ਕਹਿਣਾ ਸੀ ਕਿ ਗੁਰਬਾਣੀ ਦਾ ਮੁੱਢ ਵੀ ਗਣਿਤ ਤੋਂ ਹੀ ਸ਼ੁਰੂ ਹੁੰਦਾ ਹੈ।