For the best experience, open
https://m.punjabitribuneonline.com
on your mobile browser.
Advertisement

ਪਿੰਡ ਬਣਾਂਵਾਲੀ ਸੌਤਰ ਵਿੱਚ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ

09:48 AM Sep 13, 2024 IST
ਪਿੰਡ ਬਣਾਂਵਾਲੀ ਸੌਤਰ ਵਿੱਚ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ
Advertisement

ਪੱਤਰ ਪ੍ਰੇਰਕ
ਰਤੀਆ, 12 ਸਤੰਬਰ
ਵਧੀਕ ਡਿਪਟੀ ਕਮਿਸ਼ਨਰ ਅਤੇ ਸਵੀਪ ਦੇ ਨੋਡਲ ਅਫ਼ਸਰ ਰਾਹੁਲ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਪੁਰ ਬਲਾਕ ਦੇ ਨਹਿਰੂ ਯੁਵਾ ਕੇਂਦਰ ਸੰਸਥਾ ਦੇ ਵਾਲੰਟੀਅਰਾਂ ਕੇਸਰ ਸਿੰਘ ਅਤੇ ਅਮਰਜੀਤ ਵੱਲੋਂ ਪਿੰਡ ਬਣਾਂਵਾਲੀ ਸੋਤਰ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਔਰਤਾਂ ਨੂੰ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਿਨਾਂ ਡਰ ਤੋਂ ਵੋਟ ਪਾਉਣ ਦੀ ਸਹੁੰ ਚੁਕਾਈ ਗਈ। ਉਨ੍ਹਾਂ ਔਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਕਿਉਂਕਿ ਹਰ ਵਿਅਕਤੀ ਦੀ ਵੋਟ ਬਹੁਤ ਕੀਮਤੀ ਹੈ। ਇਸ ਲਈ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ’ਤੇ ਜਾ ਕੇ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।

Advertisement

Advertisement
Advertisement
Author Image

joginder kumar

View all posts

Advertisement